ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ
Friday, Jul 24, 2026 - 07:31 PM (IST)
ਨੈਸ਼ਨਲ ਡੈਸਕ : ਮੌਸਮ ਵਿਭਾਗ ਨੇ 25 ਜੁਲਾਈ ਲਈ ਦੇਸ਼ ਦੇ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ 'ਚ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਵਰਗੇ ਪ੍ਰਮੁੱਖ ਸੂਬੇ ਸ਼ਾਮਲ ਹਨ। ਗੁਜਰਾਤ 'ਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ, ਜਿੱਥੇ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਹੁਣ ਤੱਕ 38,653 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।
ਦਿੱਲੀ-ਐਨਸੀਆਰ ਵਿੱਚ ਕੱਲ੍ਹ ਦਿਨ ਭਰ ਬੱਦਲ ਛਾਏ ਰਹਿਣ ਦੀ ਉਮੀਦ ਹੈ ਅਤੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਖਾਸ ਕਰਕੇ 27 ਤੋਂ 30 ਜੁਲਾਈ ਦਰਮਿਆਨ ਰਾਜ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਬਿਹਾਰ 'ਚ ਵੀ 25 ਤੋਂ 27 ਜੁਲਾਈ ਦਰਮਿਆਨ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ ਅਤੇ 27-29 ਜੁਲਾਈ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਕਸ਼ਮੀਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨਦੀਆਂ ਦਾ ਜਲ ਪੱਧਰ ਵੱਧ ਗਿਆ ਹੈ, ਜਿਸ ਨਾਲ ਹੜ੍ਹ ਦਾ ਖਤਰਾ ਪੈਦਾ ਹੋ ਗਿਆ ਹੈ, ਹਾਲਾਂਕਿ ਸ਼ੁੱਕਰਵਾਰ ਸ਼ਾਮ ਤੋਂ ਮੌਸਮ ਵਿੱਚ ਕੁਝ ਸੁਧਾਰ ਦੀ ਉਮੀਦ ਹੈ। ਰਾਜਸਥਾਨ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ, ਜਿੱਥੇ ਅਜਮੇਰ, ਕੋਟਾ, ਜੋਧਪੁਰ ਅਤੇ ਉਦੈਪੁਰ ਡਿਵੀਜ਼ਨਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਜਿਨ੍ਹਾਂ 17 ਸੂਬਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਜਰਾਤ, ਮਹਾਰਾਸ਼ਟਰ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਰਾਜ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
