ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ''ਚ ਜਾਰੀ ਕੀਤਾ ਅਲਰਟ

Thursday, Jul 30, 2026 - 06:39 PM (IST)

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ''ਚ ਜਾਰੀ ਕੀਤਾ ਅਲਰਟ

ਨੈਸ਼ਨਲ ਡੈਸਕ : ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਇੱਕ ਵਾਰ ਮੁਫ ਸਰਗਰਮ ਹੋ ਗਿਆ ਹੈ। ਇਸ ਹਫਤੇ ਦੀ ਸ਼ੁਰੂਆਤ ਤੋਂ ਹੀ ਉੱਤਰ ਭਾਰਤ ਤੋਂ ਲੈ ਕੇ ਗੁਜਰਾਤ ਅਤੇ ਉੜੀਸਾ ਤੱਕ ਜ਼ਬਰਦਸਤ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕੁਝ ਸੂਬਿਆਂ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ 31 ਜੁਲਾਈ ਲਈ ਦੇਸ਼ ਦੇ 19 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ 31 ਜੁਲਾਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ 'ਚ ਵੀ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਇੱਥੇ ਸ਼ੁੱਕਰਵਾਰ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਅਹਿਮਦਾਬਾਦ 'ਚ 8 ਇੰਚ ਅਤੇ ਨਰਮਦਾ ਜ਼ਿਲ੍ਹੇ ਵਿੱਚ 12 ਇੰਚ ਤੱਕ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਰਤ, ਭਰੂਚ, ਵਡੋਦਰਾ ਅਤੇ ਜਾਮਨਗਰ ਵਰਗੇ ਇਲਾਕਿਆਂ ਵਿੱਚ ਵੀ ਅਤਿ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਜੈਪੁਰ, ਭਰਤਪੁਰ, ਅਜਮੇਰ ਅਤੇ ਉਦੈਪੁਰ ਡਿਵੀਜ਼ਨਾਂ ਵਿੱਚ ਮਾਨਸੂਨ ਸਰਗਰਮ ਰਹੇਗਾ ਤੇ ਕੋਟਾ ਤੇ ਉਦੈਪੁਰ ਦੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ 31 ਜੁਲਾਈ ਨੂੰ ਮੀਂਹ ਪਵੇਗਾ, ਪਰ 3 ਤੋਂ 5 ਅਗਸਤ ਦਰਮਿਆਨ ਪੂਰੇ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਸੂਬੇ 'ਚ 31 ਜੁਲਾਈ ਤੋਂ 5 ਅਗਸਤ ਤੱਕ ਤੇਜ਼ ਹਵਾਵਾਂ ਤੇ ਬਿਜਲੀ ਕੜਕਣ ਦੇ ਨਾਲ-ਨਾਲ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਹਾਰਾਸ਼ਟਰ, ਕੋਂਕਣ ਅਤੇ ਗੋਆ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਸੂਬੇ (ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼) 'ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News