ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ
Thursday, Aug 13, 2026 - 06:49 PM (IST)
ਨਵੀਂ ਦਿੱਲੀ: ਮੌਸਮ ਵਿਭਾਗ ਨੇ 14 ਅਗਸਤ ਨੂੰ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ 18 ਰਾਜਾਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੇ ਜ਼ੋਰ ਕਾਰਨ ਉੱਤਰ ਭਾਰਤ ਤੋਂ ਲੈ ਕੇ ਬੰਗਾਲ ਤੇ ਕੇਰਲ ਤੱਕ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ 'ਚ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਓਡੀਸ਼ਾ 'ਚ ਮੀਂਹ ਦਾ 'ਰੈੱਡ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਸਿਸਟਮ ਕਾਰਨ ਛੱਤੀਸਗੜ੍ਹ, ਝਾਰਖੰਡ ਅਤੇ ਪੱਛਮੀ ਬੰਗਾਲ 'ਚ ਵੀ ਭਾਰੀ ਪ੍ਰਭਾਵ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ 14 ਅਗਸਤ ਤੱਕ ਸਮੁੰਦਰ 'ਚ ਨਾ ਜਾਣ ਦੀ ਸਖ਼ਤ ਹਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਵੀ ਭਾਰੀ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਦਿੱਲੀ 'ਚ ਹੁੰਮਸ ਭਰੀ ਗਰਮੀ ਤੋਂ ਬਾਅਦ ਹੁਣ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਉਮੀਦ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਬੀ ਉੱਤਰ ਪ੍ਰਦੇਸ਼ 'ਚ ਕੱਲ੍ਹ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਪੱਛਮੀ ਉੱਤਰ ਪ੍ਰਦੇਸ਼ 'ਚ 14 ਅਤੇ 15 ਅਗਸਤ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਰਾਜਸਥਾਨ ਦੇ ਜੈਪੁਰ, ਭਰਤਪੁਰ ਅਤੇ ਕੋਟਾ ਡਿਵੀਜ਼ਨਾਂ 'ਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਗਤੀਵਿਧੀ ਜਾਰੀ ਰਹੇਗੀ। ਬਿਹਾਰ 'ਚ ਫਿਲਹਾਲ ਬੂੰਦਾਂ-ਬਾਂਦੀ ਹੋ ਸਕਦੀ ਹੈ ਪਰ 17-18 ਅਗਸਤ ਨੂੰ ਰਾਜ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਸਿੱਕਮ, ਅਸਾਮ, ਮੇਘਾਲਿਆ, ਕਰਨਾਟਕ ਅਤੇ ਕੇਰਲ ਸਮੇਤ ਕਈ ਹੋਰ ਰਾਜਾਂ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
