ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ

Monday, Aug 17, 2026 - 07:27 PM (IST)

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ 18 ਅਗਸਤ ਲਈ ਦੇਸ਼ ਦੇ 14 ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ ਦੇ ਉੱਪਰ ਬਣੇ ਦਬਾਅ ਕਾਰਨ ਉੱਤਰ ਭਾਰਤ ਤੋਂ ਲੈ ਕੇ ਪੂਰਬੀ ਅਤੇ ਦੱਖਣੀ ਸੂਬਿਆਂ ਤੱਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਬਾਲਾਸੋਰ, ਕਿਓਂਝਰ ਅਤੇ ਮਯੂਰਭੰਜ ਜ਼ਿਲ੍ਹਿਆਂ ਵਿੱਚ ਅਤਿ ਭਾਰੀ ਬਾਰਿਸ਼ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਭਦਰਕ, ਕਟਕ ਤੇ ਸੰਬਲਪੁਰ ਸਮੇਤ 11 ਜ਼ਿਲ੍ਹਿਆਂ ਲਈ 'ਔਰੇਂਜ ਅਲਰਟ' ਅਤੇ ਕਈ ਹੋਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਦਿੱਲੀ-ਐਨਸੀਆਰ ਵਿੱਚ ਪਿਛਲੇ ਹਫ਼ਤੇ ਦੀ ਚੰਗੀ ਬਾਰਿਸ਼ ਤੋਂ ਬਾਅਦ ਹੁਣ ਮੌਸਮ ਸੁਹਾਵਣਾ ਬਣਿਆ ਹੋਇਆ ਹੈ। 18 ਅਗਸਤ ਨੂੰ ਦਿਨ ਭਰ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਮ 24 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਗੱਲ ਕਰੀਏ ਤਾਂ ਪੱਛਮੀ ਉੱਤਰ ਪ੍ਰਦੇਸ਼ 'ਚ 18 ਅਗਸਤ ਨੂੰ ਕੁਝ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ 18-19 ਅਗਸਤ ਦੌਰਾਨ ਭਾਰੀ ਬਾਰਿਸ਼ ਦਾ ਅਨੁਮਾਨ ਹੈ। ਬਿਹਾਰ 'ਚ ਵੀ 18 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ ਅਤੇ 19 ਅਗਸਤ ਤੱਕ ਰਾਜ ਵਿੱਚ ਵੱਡੇ ਪੱਧਰ 'ਤੇ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ। ਇਸਦੇ ਨਾਲ ਹੀ ਹੋਰ ਸੂਬਿਆਂ ਦੀ ਸਥਿਤੀ ਦੀ ਗੱਲ ਕੀਤਾ ਜਾਵੇ ਤਾਂ ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਹੈ। ਇਸ ਦੇ ਨਾਲ ਹੀ ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਪੱਛਮੀ ਬੰਗਾਲ, ਸਿੱਕਮ, ਕੇਰਲ ਅਤੇ ਤਾਮਿਲਨਾਡੂ ਵਰਗੇ ਸੂਬਿਆਂ ਵਿੱਚ ਵੀ ਕਿਤੇ-ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Shubam Kumar

Content Editor

Related News