ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ

Thursday, Aug 06, 2026 - 07:56 PM (IST)

ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ ਭਲਕੇ 7 ਅਗਸਤ 2026 ਲਈ ਦੇਸ਼ ਦੇ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਨਸੂਨ ਦੇ ਮੁੜ ਸਰਗਰਮ ਹੋਣ ਕਾਰਨ ਜੰਮੂ-ਕਸ਼ਮੀਰ ਤੋਂ ਲੈ ਕੇ ਕੇਰਲ ਤੱਕ ਮੀਂਹ ਪੈ ਰਿਹਾ ਹੈ, ਜਿਸ ਨਾਲ ਉੱਤਰ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਅਸਾਮ ਅਤੇ ਕੇਰਲ ਵਰਗੇ ਰਾਜਾਂ ਵਿੱਚ ਹੜ੍ਹਾਂ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ।

ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 7 ਅਗਸਤ ਨੂੰ ਦਿੱਲੀ ਵਿੱਚ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਬਿਹਾਰ ਵਿੱਚ ਵੀ 9 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ। ਰਾਜਸਥਾਨ ਦੇ ਜੈਪੁਰ, ਭਰਤਪੁਰ ਅਤੇ ਕੋਟਾ ਸੰਭਾਗਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਕੇਰਲ ਅਤੇ ਪੱਛਮੀ ਬੰਗਾਲ ਲਈ ਵਿਸ਼ੇਸ਼ ਚੇਤਾਵਨੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਕੇਰਲ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਕਾਸਰਗੋਡ, ਕੰਨੂਰ ਅਤੇ ਇਡੁੱਕੀ ਲਈ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਮਛੇਰਿਆਂ ਅਤੇ ਤੱਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਮੁੰਦਰ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪੱਛਮੀ ਬੰਗਾਲ ਦੇ ਕੋਲਕਾਤਾ ਸਮੇਤ ਦੱਖਣੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੱਕ ਭਾਰੀ ਮੀਂਹ ਪੈ ਸਕਦਾ ਹੈ।  ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ, ਸਿੱਕਮ, ਉੜੀਸਾ, ਅਸਾਮ, ਮੇਘਾਲਿਆ, ਨਾਗਾਲੈਂਡ ਅਤੇ ਕਰਨਾਟਕ ਵਰਗੇ ਰਾਜਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ।


author

Shubam Kumar

Content Editor

Related News