ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ ''ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ

Tuesday, Aug 04, 2026 - 06:53 PM (IST)

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ ''ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੇ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 5 ਅਗਸਤ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 19 ਸੂਬਿਆਂ 'ਚ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਹਾਲ ਹੀ 'ਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਹੁੰਮਸ ਭਰੇ ਮੌਸਮ ਤੋਂ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ ਭਲਕੇ (5 ਅਗਸਤ) ਨੂੰ ਵੀ ਦੋਵਾਂ ਸੂਬਿਆਂ ਤੇ ਚੰਡੀਗੜ੍ਹ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

ਦੇਸ਼ ਭਰ 'ਚ ਕੀ ਹੈ ਮੌਸਮ ਦੀ ਸਥਿਤੀ
ਦਿੱਲੀ-NCR 'ਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਆਸਮਾਨ 'ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਕੇਰਲ ਦੇ 8 ਜ਼ਿਲ੍ਹਿਆਂ (ਪੱਤਨਮਥਿੱਟਾ, ਕੋਟਾਯਮ, ਇਡੁੱਕੀ, ਐਨਾਕੁਲਮ, ਕੋਜ਼ੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ) ਵਿੱਚ 'ਰੈੱਡ ਅਲਰਟ' ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ 6 ਅਗਸਤ ਤੱਕ ਭਾਰੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਜੇਕਰ ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਖਾਸ ਕਰ ਕੇ ਉਨ੍ਹਾਂ ਇਲਾਕਿਆਂ 'ਚ ਜਿੱਥੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਅਸਾਮ ਅਤੇ ਮੇਘਾਲਿਆ ਵਰਗੇ ਪੂਰਬੀ ਸੂਬਿਆਂ 'ਚ ਵੀ ਬਹੁਤ ਭਾਰੀ ਬਾਰਿਸ਼ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।


author

Shubam Kumar

Content Editor

Related News