ਮਹਾਰਾਸ਼ਟਰ ’ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਮੁੰਬਈ ਡੁੱਬੀ (ਦੇਖੋ ਤਸਵੀਰਾਂ)

Saturday, Jul 22, 2023 - 12:55 PM (IST)

ਮਹਾਰਾਸ਼ਟਰ ’ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਮੁੰਬਈ ਡੁੱਬੀ (ਦੇਖੋ ਤਸਵੀਰਾਂ)

ਮੁੰਬਈ, (ਭਾਸ਼ਾ)- ਮਹਾਰਾਸ਼ਟਰ ’ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸ਼ੁੱਕਰਵਾਰ ਨੂੰ ਮੁੰਬਈ ’ਚ ਭਾਰੀ ਮੀਂਹ ਪਿਆ, ਜਿਸ ਕਾਰਨ ਨੀਵੇਂ ਇਲਾਕਿਆਂ ’ਚ ਪਾਣੀ ਭਰ ਗਿਆ ਅਤੇ ਸ਼ਹਿਰ ਅਤੇ ਇਸ ਦੇ ਉਪ ਨਗਰਾਂ ’ਚ ਆਵਾਜਾਈ ਠੱਪ ਹੋ ਗਈ। ਨਾਂਦੇੜ ਜ਼ਿਲੇ ’ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਤੋਂ ਬਾਅਦ ਬਿਲੋਲੀ ਤਹਿਸੀਲ ਦੇ 12 ਪਿੰਡਾਂ ਦੇ ਕਰੀਬ ਇਕ ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। ਗੋਂਡੀਆ ਅਤੇ ਭੰਡਾਰਾ ਜ਼ਿਲਿਆਂ ਦੇ ਵੱਖ-ਵੱਖ ਹਿੱਸਿਆਂ ਵਿਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਮੀਂਹ ਨਾਲ ਭਰੇ ਟੋਏ 'ਚ ਨਹਾਉਣ ਗਏ 5 ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ 'ਚ ਪਸਰਿਆ

PunjabKesari

ਇਹ ਵੀ ਪੜ੍ਹੋ- ਭਰਾ ਬਣਿਆ ਹੈਵਾਨ: ਸ਼ਰੇਆਮ ਵੱਢੀ ਭੈਣ ਦੀ ਧੌਣ, ਫਿਰ ਸਿਰ ਹੱਥ 'ਚ ਫੜ ਕੇ ਜਾ ਰਿਹਾ ਸੀ ਥਾਣੇ

ਭੰਡਾਰਾ ਜ਼ਿਲੇ ਦੇ ਨੀਲਜ ਪਿੰਡ ’ਚ 14 ਔਰਤਾਂ ਝੋਨੇ ਦੇ ਖੇਤ ’ਚ ਕੰਮ ਕਰ ਰਹੀਆਂ ਸਨ ਤਾਂ ਬਿਜਲੀ ਡਿੱਗਣ ਨਾਲ ਉਨ੍ਹਾਂ ’ਚੋਂ 2 ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਈਆਂ। ਇਕ ਹੋਰ ਘਟਨਾ ’ਚ ਮੋਹਾਦੀ ਤਹਿਸੀਲ ਦੇ ਪਿੰਡ ਬੌਂਦਰੀ ’ਚ ਬਿਜਲੀ ਡਿੱਗਣ ਨਾਲ ਖੇਤ ’ਚ ਕੰਮ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਗੋਂਡੀਆ ’ਚ ਵੱਖ-ਵੱਖ ਥਾਵਾਂ ’ਤੇ ਇਕ ਵਿਅਕਤੀ ਅਤੇ ਇਕ ਔਰਤ ਦੀ ਮੌਤ ਹੋ ਗਈ। ਪਾਲਘਰ ਜ਼ਿਲੇ ਦੇ ਵਸਈ ਕਸਬੇ ’ਚ 50 ਸਾਲਾ ਵਿਅਕਤੀ ਦੀ ਨਾਲੇ ’ਚ ਡੁੱਬਣ ਨਾਲ ਮੌਤ ਹੋ ਗਈ। ਨਾਸਿਕ ਵਿਚ ਪਹਾੜੀਆਂ ’ਤੇ ਸਥਿਤ ਕਾਵਨਈ ਕਿਲੇ ਦਾ ਇਕ ਹਿੱਸਾ ਢਹਿ ਗਿਆ, ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

PunjabKesari

ਇਹ ਵੀ ਪੜ੍ਹੋ- ਸੋਸ਼ਲ ਮੀਡੀਆ 'ਤੇ ਭੁੱਲ ਕੇ ਵੀ ਨਾ ਸ਼ੇਅਰ ਕਰੋ ਬੱਚਿਆਂ ਦੀਆਂ ਅਜਿਹੀਆਂ ਤਸਵੀਰਾਂ, ਪੁਲਸ ਨੇ ਦਿੱਤੀ ਚਿਤਾਵਨੀ

ਖੋਜ ਅਤੇ ਬਚਾਅ ਟੀਮਾਂ ਨੇ ਰਾਏਗੜ੍ਹ ਜ਼ਿਲੇ ’ਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਰਸ਼ਾਲਵਾੜੀ ਪਿੰਡ ਵਿਚ ਮਲਬੇ ਵਿਚੋਂ 6 ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ। ਇਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 24 ਹੋ ਗਈ, ਜਦਕਿ 86 ਲੋਕ ਲਾਪਤਾ ਹਨ।

PunjabKesari

ਬੁੱਧਵਾਰ ਰਾਤ ਨੂੰ ਹੋਈ ਇਸ ਤਬਾਹੀ ਵਿਚ ਇਕੋ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ’ਚ 9 ਮਰਦ, 4 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਨੂੰ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ- ਮਣੀਪੁਰ ਵੀਡੀਓ ਮਾਮਲੇ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਤੇ ਸੂਬਾ ਸਰਕਾਰ ਨੂੰ ਕੀਤੀ ਇਹ ਹਦਾਇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Rakesh

Content Editor

Related News