ਸ੍ਰੀਨਗਰ ''ਚ ਭਾਰੀ ਬਰਫ਼ਬਾਰੀ, ਹਵਾਈ ਅੱਡੇ ''ਤੇ ਆਉਣ-ਜਾਣ ਵਾਲੀਆਂ ਉਡਾਣਾਂ ਰੱਦ
Friday, Jan 23, 2026 - 12:25 PM (IST)
ਸ਼੍ਰੀਨਗਰ : ਖ਼ਰਾਬ ਮੌਸਮ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਹਵਾਈ ਆਵਾਜਾਈ ਠੱਪ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਸ਼ਮੀਰ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਸ੍ਰੀਨਗਰ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਹ ਮੌਸਮੀ ਸਥਿਤੀ ਸ਼ੁੱਕਰਵਾਰ ਸ਼ਾਮ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਸ ਸਬੰਧ ਵਿਚ ਕਿਹਾ, "ਲਗਾਤਾਰ ਬਰਫ਼ਬਾਰੀ, ਸੰਚਾਲਨ ਖੇਤਰਾਂ ਵਿੱਚ ਬਰਫ਼ ਜਮ੍ਹਾਂ ਹੋਣ ਅਤੇ ਰੂਟ 'ਤੇ ਪ੍ਰਤੀਕੂਲ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਦੇ ਹਿੱਤ ਵਿੱਚ ਸ੍ਰੀਨਗਰ ਹਵਾਈ ਅੱਡੇ 'ਤੇ ਅੱਜ ਲਈ ਸਾਰੀਆਂ ਉਡਾਣ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ।" ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਜਾਣਕਾਰੀ ਅਤੇ ਰਿਹਾਇਸ਼ ਪ੍ਰਬੰਧਾਂ ਲਈ ਆਪਣੀਆਂ ਸਬੰਧਤ ਏਅਰਲਾਈਨਾਂ ਨਾਲ ਸੰਪਰਕ ਕਰਨ। ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰਾਤ ਭਰ ਤਾਜ਼ਾ ਬਰਫ਼ਬਾਰੀ ਹੋਈ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
