ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ''ਚ ਭਾਰੀ ਬਰਫ਼ਬਾਰੀ
Friday, Dec 08, 2017 - 10:55 AM (IST)

ਸ਼੍ਰੀਨਗਰ— ਕਸ਼ਮੀਰ ਘਾਟੀ ਦੇ ਕਈ ਇਲਾਕਿਆਂ 'ਚ ਭਾਰੀ ਬਰਫਬਾਰੀ ਹੋਈ। ਕਸ਼ਮੀਰ ਘਾਟੀ ਨੂੰ ਲੱਦਾਖ ਨਾਲ ਜੋੜਨ ਵਾਲੇ 434 ਕਿ. ਮੀ. ਲੰਬੇ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਦੇਰ ਰਾਤ ਤੋਂ ਸ਼ੁਰੂ ਹੋਈ ਤਾਜ਼ਾ ਬਰਫਬਾਰੀ ਮਗਰੋਂ ਬੰਦ ਕਰ ਦਿੱਤਾ ਗਿਆ ਹੈ।
ਟ੍ਰੈਫਿਕ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜ ਮਾਰਗ ਅਤੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਨੂੰ ਜੰਮੂ ਇਲਾਕੇ ਦੇ ਰਾਜੌਰੀ ਅਤੇ ਪੁੰਛ ਨਾਲ ਜੋੜਨ ਵਾਲਾ ਇਤਿਹਾਸਕ ਮੁਗਲ ਮਾਰਗ ਚਾਲੂ ਹੈ।
ਉਨ੍ਹਾਂ ਕਿਹਾ ਕਿ ਰਾਤ ਨੂੰ ਸੋਨਮਰਗ, ਜੋਰਜਿਲਾ ਅਤੇ ਮੀਨਮਰਗ 'ਚ ਤਾਜ਼ਾ ਬਰਫਬਾਰੀ ਹੋਈ। ਮੌਸਮ ਵਿਭਾਗ ਨੇ 11 ਤੋਂ 15 ਦਸੰਬਰ ਵਿਚਕਾਰ ਭਾਰੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਜ਼ਮੀਨੀ ਦੇ ਨਾਲ-ਨਾਲ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।