ਰਾਹਤ ਸਮੱਗਰੀ ਪਹੁੰਚਾ ਰਿਹਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ

Wednesday, Oct 02, 2024 - 04:08 PM (IST)

ਪਟਨਾ (ਵਾਰਤਾ)- ਬਿਹਾਰ 'ਚ ਮੁਜ਼ੱਫਰਪੁਰ ਦੇ ਔਰਾਈ ਖੇਤਰ 'ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪਹੁੰਚਾ ਰਿਹਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਅਤੇ ਰਾਜ ਆਫ਼ਤ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੀ ਟੀਮ ਮੌਕੇ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਾਣੀ ਦੀ ਵਹਾਅ ਵੱਧ ਹੋਣ ਕਾਰਨ ਟੀਮ ਮੌਕੇ 'ਤੇ ਨਹੀਂ ਪਹੁੰਚ ਸਕੀ।

ਇਹ ਵੀ ਪੜ੍ਹੋ : ਡਰੱਗ ਦੀ ਵੱਡੀ ਖੇਪ ਜ਼ਬਤ, ਪੁਲਸ ਨੇ ਬਰਾਮਦ ਕੀਤੀ 2 ਹਜ਼ਾਰ ਕਰੋੜ ਦੀ 560 ਕਿਲੋਗ੍ਰਾਮ ਕੋਕੀਨ

ਸ਼ੁਰੂਆਤੀ ਜਾਣਕਾਰੀ ਅਨੁਸਾਰ ਹੈਲੀਕਾਪਟਰ ਦੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਰਾਹਤ ਸਮੱਗਰੀ ਪਹੁੰਚਾ ਰਹੀ ਟੀਮ ਨੇ ਪਾਣੀ 'ਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਿਲਹਾਲ ਇਸ ਮਾਮਲੇ 'ਚ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ। ਹਵਾਈ ਫ਼ੌਜ ਦੇ ਜਵਾਨਾਂ ਵਲੋਂ ਰਾਹਤ ਸਮੱਗਰੀ ਪਹੁੰਚਾਉਣ ਦੌਰਾਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਪਾਇਲਟ ਗੰਭੀਰ ਰੂਪ ਨਾਲ ਜ਼ਖ਼ਮੀ ਹੈ, ਉੱਥੇ ਹੀ ਤਿੰਨ ਲੋਕ ਸੁਰੱਖਿਆ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੰਜਣ ਫੇਲ ਹੋਣ ਕਾਰਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਦਾ ਹੈਲੀਕਾਪਟਰ ਦਰਭੰਗਾ 'ਚ ਆਏ ਹੜ੍ਹ 'ਚ ਰਾਹਤ ਬਚਾਅ ਕੰਮ 'ਚ ਲੱਗਾ ਸੀ। ਹਾਦਸਾ ਰਾਹਤ ਕੰਮ ਕਰ ਕੇ ਪਰਤਣ ਦੌਰਾਨ ਹੋਇਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News