ਤਾਮਿਲਨਾਡੂ ਹੈਲੀਕਾਪਟਰ ਹਾਦਸਾ: 5 ਹੋਰ ਜਵਾਨਾਂ ਦੀਆਂ ਮਿ੍ਰਤਕ ਦੇਹਾਂ ਦੀ ਹੋਈ ਪਛਾਣ

Saturday, Dec 11, 2021 - 10:33 AM (IST)

ਤਾਮਿਲਨਾਡੂ ਹੈਲੀਕਾਪਟਰ ਹਾਦਸਾ: 5 ਹੋਰ ਜਵਾਨਾਂ ਦੀਆਂ ਮਿ੍ਰਤਕ ਦੇਹਾਂ ਦੀ ਹੋਈ ਪਛਾਣ

ਨਵੀਂ ਦਿੱਲੀ (ਭਾਸ਼ਾ)— ਤਾਮਿਲਨਾਡੂ ਦੇ ਕੰਨੂਰ ’ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ 5 ਹੋਰ ਫ਼ੌਜੀ ਕਰਮੀਆਂ ਦੀਆਂ ਮਿ੍ਰਤਕ ਦੇਹਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਅੱਜ ਉਨ੍ਹਾਂ ਦੇ ਘਰ ਭੇਜਿਆ ਜਾ ਰਿਹਾ ਹੈ। ਫ਼ੌਜੀ ਅਧਿਕਾਰੀਆਂ ਨੇ ਸ਼ਨੀਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਫ਼ੌਜੀ ਕਰਮੀਆਂ ਦੇ ਮਰਹੂਮ ਸਰੀਰਾਂ ਦੀ ਪਿਛਲੇ ਕੁਝ ਘੰਟਿਆਂ ਵਿਚ ਪਛਾਣ ਕੀਤੀ ਗਈ ਹੈ, ਉਹ ਹਨ- ਜੂਨੀਅਰ ਵਾਰੰਟ ਅਫ਼ਸਰ (ਜੇ. ਡਬਲੂਯੂ. ਓ.) ਪ੍ਰਦੀਪ, ਵਿੰਗ ਕਮਾਂਡਰ ਪੀ. ਐੱਸ. ਚੌਹਾਨ, ਜੇ. ਡਬਲੂਯੂ. ਓ. ਰਾਣਾ ਪ੍ਰਤਾਪ ਦਾਸ, ਲਾਂਸ ਨਾਇਕ ਬੀ. ਸਾਈਂ ਤੇਜਾ ਅਤੇ ਲਾਂਸ ਨਾਇਕ ਵਿਵੇਕ ਕੁਮਾਰ।

ਇਹ ਵੀ ਪੜ੍ਹੋ: ਦੇਸ਼ ਨੇ ਗੁਆਇਆ ਜਾਂਬਾਜ਼ ਜਨਰਲ ‘ਰਾਵਤ’, ਪੜ੍ਹੋ ਕਦੋਂ-ਕਦੋਂ ਹਾਦਸੇ ਦਾ ਸ਼ਿਕਾਰ ਹੋਇਆ Mi-17

ਓਧਰ ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 5 ਫ਼ੌਜੀ ਕਰਮੀਆਂ ਦੇ ਮਰਹੂਮ ਸਰੀਰਾਂ ਦਾ ਫ਼ੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕਰਨ ਲਈ ਉਨ੍ਹਾਂ ਨੂੰ ਹਵਾਈ ਮਾਰਗ ਤੋਂ ਉਨ੍ਹਾਂ ਦੇ ਘਰਾਂ ’ਚ ਭੇਜਿਆ ਜਾ ਰਿਹਾ ਹੈ। ਭਾਰਤ ਦੇ ਪਹਿਲੇ ਚੀਫ਼ ਆਫ ਡਿਫੈਂਸ ਸਟਾਫ (ਸੀ. ਡੀ. ਐੱਸ.) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਅਤੇ ਜਨਰਲ ਰਾਵਤ ਦੇ ਰੱਖਿਆ ਸਲਾਹਕਾਰ ਬਿ੍ਰਗੇਡੀਅਰ ਐੱਲ. ਐੱਸ. ਲਿੱਧੜ ਦਾ ਸ਼ੁੱਕਰਵਾਰ ਸ਼ਾਮ ਦਿੱਲੀ ਦੇ ਬਰਾਰ ਸੁਕਵੇਅਰ ਸ਼ਮਸ਼ਾਨਘਾਟ ’ਚ ਪੂਰੇ ਫ਼ੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ: ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਤੋਂ ਕੁਝ ਸਕਿੰਟ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਫ਼ੌਜ ਦੇ ਐੱਮ. ਆਈ-17ਵੀ5 ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਜਨਰਲ ਬਿਪਿਤ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋ ਗਈ ਸੀ। ਸਾਰੇ ਮਰਹੂਮ ਸਰੀਰਾਂ ਨੂੰ ਹਾਦਸੇ ਦੇ ਇਕ ਦਿਨ ਬਾਅਦ ਵੀਰਵਾਰ ਸ਼ਾਮ ਨੂੰ ਤਾਮਿਲਨਾਡੂ ਦੇ ਸੁਲੂਰ ਤੋਂ ਦਿੱਲੀ ਲਿਆਂਦਾ ਗਿਆ ਸੀ। ਜਿਨ੍ਹਾਂ ਲਾਸ਼ਾਂ ਦੀ ਪਛਾਣ ਨਹੀਂ ਹੋਈ ਹੈ, ਉਨ੍ਹਾਂ ਨੂੰ ਦਿੱਲੀ ਛਾਉਣੀ ਦੇ ਆਰਮੀ ਬੇਸ ਹਸਪਤਾਲ ’ਚ ਮੋਰਚਰੀ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ:  ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ


author

Tanu

Content Editor

Related News