ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ

Thursday, Jan 18, 2024 - 05:19 PM (IST)

ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ

ਲਖਨਊ- ਉੱਤਰ ਪ੍ਰਦੇਸ਼ ਸਰਕਾਰ ਰਾਮ ਭਗਤਾਂ ਅਤੇ ਸੈਲਾਨੀਆਂ ਨੂੰ ਹੈਲੀਕਾਪਟਰ ਤੋਂ ਅਯੁੱਧਿਆ ਧਾਮ ਦੇ ਦਰਸ਼ਨ ਕਰਵਾਏਗੀ। ਸਰਕਾਰ ਜਲਦ ਹੀ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਹੈਲੀਕਾਪਟਰ ਸੇਵਾ ਉਪਲੱਬਧ ਕਰਵਾਏਗੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹੈਲੀਕਾਪਟਰ ਸੇਵਾ ਦੀ ਸ਼ੁਰੂਆਤ ਲਖਨਊ ਤੋਂ ਕਰਨਗੇ। 

ਇਹ ਵੀ ਪੜ੍ਹੋ- ਕਰੇਨ ਦੀ ਮਦਦ ਨਾਲ ਮੰਦਰ ਦੇ ਗਰਭ ਗ੍ਰਹਿ ਤੱਕ ਲਿਆਂਦੀ ਗਈ ਰਾਮਲੱਲਾ ਦੀ ਮੂਰਤੀ, ਤੁਸੀਂ ਵੀ ਕਰੋ ਦਰਸ਼ਨ

ਇਨ੍ਹਾਂ 6 ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ

ਰਾਮ ਭਗਤਾਂ ਅਤੇ ਸੈਲਾਨੀਆਂ ਨੂੰ ਹੈਲੀਕਾਪਟਰ ਸੇਵਾ- ਗੋਰਖਪੁਰ, ਵਾਰਾਣਸੀ, ਲਖਨਊ, ਪ੍ਰਯਾਗਰਾਜ, ਮਥੁਰਾ ਅਤੇ ਆਗਰਾ ਤੋਂ ਮਿਲੇਗੀ। ਭਵਿੱਖ ਵਿਚ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਤੋਂ ਵੀ ਇਸ ਸਹੂਲਤ ਨੂੰ ਸ਼ੁਰੂ ਕੀਤਾ ਜਾਵੇਗਾ। ਯੋਗੀ ਸਰਕਾਰ ਸ਼ਰਧਾਲੂਆਂ ਨੂੰ ਅਯੁੱਧਿਆ ਨਗਰੀ ਅਤੇ ਰਾਮ ਮੰਦਰ ਦੇ ਹਵਾਈ ਦਰਸ਼ਨ ਵੀ ਕਰਵਾਏਗੀ। ਇਸ ਦੀ ਜ਼ਿੰਮੇਵਾਰੀ ਸੈਰ-ਸਪਾਟਾ ਵਿਭਾਗ ਨੂੰ ਦਿੱਤੀ ਗਈ ਹੈ। ਇਸ ਸਹੂਲਤ ਲਈ ਸ਼ਰਧਾਲੂਆਂ ਨੂੰ ਪਹਿਲਾਂ ਤੋਂ ਹੀ ਬੁਕਿੰਗ ਕਰਾਉਣੀ ਹੋਵੇਗੀ।

ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਵਲੋਂ ਰਾਮ ਮੰਦਰ 'ਤੇ 'ਸਮਾਰਕ ਡਾਕ ਟਿਕਟ' ਜਾਰੀ

ਇੰਨਾ ਹੋਵੇਗਾ ਕਿਰਾਇਆ

6 ਜ਼ਿਲ੍ਹਿਆਂ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਸਹੂਲਤ ਭਗਤਾਂ ਅਤੇ ਸੈਲਾਨੀਆਂ ਨੂੰ ਆਪਰੇਟਰ ਮਾਡਲ 'ਤੇ ਉਪਲੱਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਰਾਮ ਭਗਤਾਂ ਨੂੰ ਰਾਮ ਮੰਦਰ ਦੇ ਏਰੀਅਲ ਦਰਸ਼ਨ ਵੀ ਕਰਵਾਏ ਜਾਣਗੇ। ਇਸ ਲਈ ਰਾਮ ਭਗਤ ਸਰਯੂ ਤੱਟ ਸਥਿਤ ਟੂਰਿਜ਼ਮ ਗੈਸਟ ਹਾਊਸ ਕੋਲ ਬਣੇ ਹੈਲੀਪੇਡ ਤੋਂ ਉਡਾਣ ਭਰ ਸਕਣਗੇ। ਇਸ ਦੇ ਤਹਿਤ ਸ਼ਰਧਾਲੂਆਂ ਨੂੰ ਰਾਮ ਮੰਦਰ, ਹਨੂੰਮਾਨਗੜ੍ਹੀ, ਸਰਯੂ ਘਾਟ ਸਮੇਤ ਪ੍ਰਸਿੱਧ ਧਾਰਮਿਕ ਵਾਲੀਆਂ ਥਾਵਾਂ 'ਤੇ ਹਵਾਈ ਸੈਰ ਵੀ ਕਰਵਾਈ ਜਾਵੇਗੀ। ਇਸ ਹਵਾਈ ਸਫ਼ਰ ਦਾ ਵੱਧ ਤੋਂ ਵੱਧ ਸਮਾਂ 15 ਮਿੰਟ ਦਾ ਹੋਵੇਗਾ, ਜਦਕਿ ਪ੍ਰਤੀ ਸ਼ਰਧਾਲੂ ਕਿਰਾਇਆ 3,539 ਰੁਪਏ ਤੈਅ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News