ਕੇਦਾਰਨਾਥ ਯਾਤਰਾ ਲਈ ਅੱਜ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ, ਕਿਰਾਏ ''ਚ ਮਿਲੇਗੀ 25% ਦੀ ਛੋਟ
Wednesday, Aug 07, 2024 - 07:10 AM (IST)
ਨੈਸ਼ਨਲ ਡੈਸਕ : ਪਿਛਲੇ ਇਕ ਹਫ਼ਤੇ ਤੋਂ ਚੱਲ ਰਿਹਾ ਬਚਾਅ ਕਾਰਜ ਮੰਗਲਵਾਰ ਨੂੰ ਉੱਤਰਾਖੰਡ ਵਿਚ ਨੁਕਸਾਨੀ ਗਈ ਕੇਦਾਰਨਾਥ ਸੜਕ 'ਤੇ ਫਸੇ ਸਾਰੇ ਯਾਤਰੀਆਂ ਨੂੰ ਕੱਢਣ ਦੇ ਨਾਲ ਪੂਰਾ ਹੋ ਗਿਆ, ਜਦਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬੁੱਧਵਾਰ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਅਤੇ ਕੇਦਾਰਨਾਥ ਦੇ ਦਰਸ਼ਨਾਂ ਲਈ ਉਨ੍ਹਾਂ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਨੂੰ ਕਿਰਾਏ ਵਿਚ 25 ਫ਼ੀਸਦੀ ਦੀ ਛੋਟ ਦੇਣ ਦਾ ਐਲਾਨ ਕੀਤਾ।
ਰੁਦਰਪ੍ਰਯਾਗ ਵਿਚ ਕੇਦਾਰਨਾਥ ਰੂਟ 'ਤੇ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਬਚਾਅ ਕਾਰਜਾਂ ਅਤੇ ਪੁਨਰ-ਨਿਰਮਾਣ ਕਾਰਜਾਂ ਦੀ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ ਦੇ ਰੂਟ ਨੂੰ ਠੀਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਪੈਦਲ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਧਾਮੀ ਨੇ ਮੀਡੀਆ ਨੂੰ ਕਿਹਾ, “ਨੁਕਸਾਨ ਬਹੁਤ ਵੱਡਾ ਹੈ। ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਕਾਰਨ 29 ਥਾਵਾਂ 'ਤੇ ਫੁੱਟਪਾਥ ਅਤੇ ਸੜਕ ਮਾਰਗ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪੀਣ ਵਾਲੇ ਪਾਣੀ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ ਅਤੇ ਦੂਰਸੰਚਾਰ ਸੇਵਾਵਾਂ ਵਿਚ ਵੀ ਵਿਘਨ ਪਿਆ ਹੈ।
ਇਹ ਵੀ ਪੜ੍ਹੋ : ਘਰ ਖ਼ਰੀਦਣ ਵਾਲਿਆਂ ਨੂੰ ਵੱਡੀ ਰਾਹਤ, ਪ੍ਰਾਪਰਟੀ ਟੈਕਸ ਪ੍ਰਸਤਾਵ 'ਚ ਬਦਲਾਅ ਕਰ ਸਕਦੀ ਹੈ ਕੇਂਦਰ ਸਰਕਾਰ
ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਤੀਰਥ ਪੁਰੋਹਿਤ ਸਮਾਜ ਅਤੇ ਲੋਕ ਨੁਮਾਇੰਦਿਆਂ ਦੇ ਸਾਂਝੇ ਯਤਨਾਂ ਨੇ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕੀਤੀ। ਧਾਮੀ ਨੇ ਦੱਸਿਆ ਕਿ ਰਿਕਾਰਡ ਸਮੇਂ ਵਿਚ 15 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਨੂੰ ਹਵਾਈ ਅਤੇ ਪੈਦਲ ਯਾਤਰਾ ਰਾਹੀਂ ਬਾਹਰ ਕੱਢਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8