ਵੱਡਾ ਐਲਾਨ: ਸੜਕ ਹਾਦਸੇ ਦੇ ਪੀੜਤਾਂ ਦੀ ਕਰੋ ਮਦਦ, ਮਿਲੇਗਾ 25000 ਰੁਪਏ ਦਾ ਇਨਾਮ

Friday, Sep 05, 2025 - 07:23 AM (IST)

ਵੱਡਾ ਐਲਾਨ: ਸੜਕ ਹਾਦਸੇ ਦੇ ਪੀੜਤਾਂ ਦੀ ਕਰੋ ਮਦਦ, ਮਿਲੇਗਾ 25000 ਰੁਪਏ ਦਾ ਇਨਾਮ

ਨਵੀਂ ਦਿੱਲੀ (ਯੂ. ਐੱਨ. ਆਈ.) - ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਐਮਰਜੈਂਸੀ ਸਥਿਤੀ ’ਚ ਨਾਗਰਿਕ ਪ੍ਰਤੀਕਿਰਿਆ ਨੂੰ ਅਹਿਮ ਦੱਸਦੇ ਹੋਏ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਹਾਦਸੇ ਵਿਚ ਪੀੜਤ ਹੋਣ ਵਾਲੇ ਲੋਕਾਂ ਦੀ ਸਹਾਇਤਾ ਕਰਨ ਵਾਲਿਆਂ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਜੇ ਹਰ ਨਾਗਰਿਕ ਸੜਕ ਹਾਦਸਿਆਂ ’ਤੇ ਤੁਰੰਤ ਪ੍ਰਤੀਕਿਰਿਆ ਦੇਵੇ ਅਤੇ ਪੀੜਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਪਹੁੰਚਾਏ, ਤਾਂ ਹਰ ਸਾਲ 50,000 ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ

ਦੱਸ ਦੇਈਏ ਕਿ ਮੰਤਰੀ ਨਿਤਿਨ ਗਡਕਰੀ ਨੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ-ਫਿੱਕੀ ਦੇ ਸੜਕ ਸੁਰੱਖਿਆ ਐਵਾਰਡ ਅਤੇ ਸੈਮੀਨਾਰ ਦੇ 7ਵੇਂ ਐਡੀਸ਼ਨ ਨੂੰ ਸੰਬੋਧਨ ਕਰਦੇ ਹੋਏ ਵੀਰਵਾਰ ਨੂੰ ਇਥੇ ਕਿਹਾ ਕਿ ਸੜਕ ਸੁਰੱਖਿਆ ਨੂੰ ਲੈ ਕੇ ਸਰਕਾਰ ਵਿਆਪਕ ਪੱਧਰ ’ਤੇ ਨੀਤੀਗਤ ਸੁਧਾਰ ਲਿਆ ਕੇ ਬੁਨਿਆਦੀ ਢਾਂਚੇ ’ਚ ਵੀ ਬਦਲਾਅ ਕਰ ਰਹੀ ਹੈ ਪਰ ਸੜਕ ਹਾਦਸਿਆਂ ਦੀ ਗਿਣਤੀ ’ਚ ਉਮੀਦ ਮੁਤਾਬਕ ਕਮੀ ਨਹੀਂ ਆ ਰਹੀ ਹੈ। ਦੇਸ਼ ’ਚ ਹਰ ਸਾਲ ਲੱਗਭਗ 5 ਲੱਖ ਸੜਕ ਹਾਦਸੇ ਹੁੰਦੇ ਹਨ, ਜਿਨ੍ਹਾਂ ’ਚ 1.8 ਲੱਖ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਦੇਸ਼ ਦੀ ਅਰਥਵਿਵਥਾ ਨੂੰ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਦਾ 3 ਫ਼ੀਸਦੀ ਨੁਕਸਾਨ ਝੱਲਣਾ ਪੈਂਦਾ ਹੈ।

ਇਹ ਵੀ ਪੜ੍ਹੋ : 60 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ! ਸਰਕਾਰ ਨੇ ਕਰ 'ਤਾ ਐਲਾਨ

ਉਨ੍ਹਾਂ ਨੇ ਇਸ ਮੌਕੇ ਹਾਦਸੇ ਤੋਂ ਬਾਅਦ 7 ਦਿਨ ਤੱਕ ਹਸਪਤਾਲ ’ਚ ਦਾਖ਼ਲ ਰਹਿਣ ਵਾਲੇ ਹਾਦਸਾ ਪੀਡ਼ਤਾਂ ਲਈ 1.5 ਲੱਖ ਰੁਪਏ ਦਾ ਬੀਮਾ ਕਵਰੇਜ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਕਵਰੇਜ ਦਾ ਵਿਚਾਰ ਹਾਦਸਾ ਪੀੜਤਾਂ ਲਈ ਵਿਆਪਕ ਵਿੱਤੀ ਸਹਾਇਤਾ ਦੇ ਐਲਾਨ ਨਾਲ ਆਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ’ਚ ਨਵਾਂ ਬੀਮਾ ਕਵਰੇਜ ਰਾਸ਼ਟਰੀ ਰਾਜਮਾਰਗਾਂ, ਰਾਜ ਸੜਕਾਂ, ਨਗਰ ਪਾਲਿਕਾ ਸੜਕਾਂ ਅਤੇ ਗ੍ਰਾਮੀਣ ਸੜਕਾਂ ’ਤੇ ਲਾਗੂ ਹੋਵੇਗਾ।

ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News