ਵੀਜ਼ਾ ਤੇ ਯਾਤਰਾ ਸਬੰਧੀ ਸਵਾਲਾਂ ਦੇ ਜਵਾਬ ਲਈ ਗ੍ਰਹਿ ਮੰਤਰਾਲਾ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

03/17/2020 10:39:44 PM

ਨਵੀਂ ਦਿੱਲੀ — ਸਰਕਾਰ ਨੇ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਵੀਜ਼ਾ ਅਤੇ ਯਾਤਰਾ ਪਾਬੰਦੀਆਂ ਬਾਰੇ ਸਵਾਲਾਂ ਦੇ ਜਵਾਬ ਦੇਣ ਅਤੇ ਭਾਰਤ 'ਚ ਵਿਦੇਸ਼ੀਆਂ ਨੂੰ ਦੂਤਘਰ ਸੇਵਾਵਾਂ ਹਾਸਲ ਕਰਨ 'ਚ ਸਹਿਯੋਗ ਪਹੁੰਚਾਉਣ ਲਈ ਮੰਗਲਵਾਰ ਨੂੰ ਇਕ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ.ਡੀ. ਜਾਰੀ ਕੀਤਾ। ਕੇਂਦਰੀ ਗ੍ਰਹਿ ਮੰਤਰਾਲਾ ਦੇ ਤਹਿਤ ਆਉਣ ਵਾਲੇ ਇੰਮੀਗ੍ਰੇਸ਼ਨ ਬਿਊਰੋ ਨੇ ਇਹ ਸੇਵਾਵਾਂ ਸ਼ੁਰੂ ਕੀਤੀਆਂ ਹਨ ਜੋ ਹਫਤੇ ਦੇ ਸੱਤ ਦਿਨ 24 ਘੰਟੇ ਮੁਹੱਈ ਹੋਣਗੀਆਂ। ਗ੍ਰਹਿ ਮੰਤਰਾਲਾ ਦੇ ਬੁਲਾਰਾ ਨੇ ਟਵੀਟ ਕੀਤਾ ਕਿ ਫੋਨ ਨੰਬਰ 011-24300666 ਹੈ ਅਤੇ ਈ.ਮੇਲ ਈ.ਡੀ. Support.covid19-boi@gov.in ਹੈ।

ਦੇਸ਼ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਯੂਰੋਪੀ ਸੰਘ ਦੇ ਦੇਸ਼ਾਂ, ਤੂਰਕੀ ਅਤੇ ਬ੍ਰਿਟੇਨ ਦੇ ਯਾਤਰੀਆਂ 'ਤੇ 18 ਮਾਰਚ ਤੋਂ 31 ਮਾਰਚ ਕਰ ਪ੍ਰਵੇਸ਼ 'ਤੇ ਰੋਕ ਲਗਾ ਦਿੱਤੀ ਸੀ। ਸਰਕਾਰ ਪਹਿਲਾਂ ਹੀ ਭਾਰਤੀ ਨਾਗਰਿਕਾਂ ਤੋਂ ਸਾਰੇ ਗੈਰ ਜ਼ਰੂਰੀ ਵਿਦੇਸ਼ ਯਾਤਰਾਂ ਤੋਂ ਬਚਣ ਦੀ ਅਪੀਲ ਕਰ ਚੁੱਕੀ ਹੈ।

ਮੁੰਬਈ 'ਚ 63 ਸਾਲਾ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਰਨ ਹੋਈ ਮੌਤ ਤੋਂ ਬਾਅਦ ਭਾਰਤ 'ਚ ਮੰਗਲਵਾਰ ਨੂੰ ਇਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਤਿੰਨ ਹੋ ਗਈ ਹੈ। ਸਿਹਤ ਮੰਤਰਾਲਾ ਦੇ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪੁਸ਼ਟੀ ਕੀਤੇ ਮਾਮਲਿਆਂ  ਦੀ ਗਿਣਤੀ ਵਧ ਕੇ 137 ਹੋ ਗਈ ਹੈ। ਸਰਕਾਰ ਵੱਲੋਂ ਜਾਰੀ ਇਕ ਯਾਤਰਾ ਸਲਾਹ ਮੁਤਾਬਕ ਸਰਕਾਰ ਨੇ ਅਫਗਾਨਿਸਤਾਨ, ਫਿਲਿਪਿਨ ਅਤੇ ਮਲੇਸ਼ੀਆ ਤੋਂ ਆਉਣ ਵਾਲੇ ਯਾਤਰੀਆਂ 'ਤੇ ਤਤਕਾਲ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ।


ਦੇਸ਼ ਦੇ 15 ਸੂਬਿਆਂ ਤੇ ਕੇਂਦਰ ਸ਼ਾਸਿਤ ਖੇਤਰਾਂ ਤੋਂ ਕੋਰੋਨਾ ਵਾਇਰਸ ਪੀੜਤ ਦੇ ਕੁਲ 140 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਲੋਕਾਂ 'ਚ 22 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਮੁੱਖ ਸਿਹਤ ਅਧਿਕਾਰੀ ਅਨੁਰਾਗ ਭਾਰਗਵ ਨੇ ਕਿਹਾ ਕਿ ਨਵੇਂ ਮਾਮਲਿਆਂ 'ਚੋਂ 2 ਨੋਇਡਾ ਤੋਂ ਸਾਹਮਣੇ ਆਏ ਹਨ। ਇਨ੍ਹਾਂ 'ਚ ਇਕ ਹਾਲ ਹੀ 'ਚ ਫਰਾਂਸ ਤੋਂ ਪਰਤਿਆ ਸੀ ਅਤੇ ਪਹਿਲਾਂ ਤੋਂ ਹੀ ਵੱਖ ਕੀਤਾ ਗਿਆ ਹੈ। ਦੂਜੇ ਮਰੀਜ਼ ਨੂੰ ਵੀ ਵੱਖ ਕਰ ਦਿੱਤਾ ਗਿਆ ਹੈ। ਬੈਂਗਲੁਰੂ 'ਚ ਵੀ ਸੋਮਵਾਰ ਦੇਰ ਰਾਤ ਕੋਵਿਡ-19 ਤੋਂ ਦੋ ਹੋਰ ਲੋਕ ਪੀੜਤ ਹੋ ਗਏ।

ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ : ਦੇਸ਼ਭਰ 'ਚ 22 ਟਰੇਨਾਂ ਰੱਦ

ਇਹ ਵੀ ਪੜ੍ਹੋ : ਕੋਰੋਨਾ 'ਤੇ ਵੱਡਾ ਫੈਸਲਾ, ਗੁਰੂਗ੍ਰਾਮ ਪ੍ਰਸ਼ਾਸਨ ਨੇ ਕਿਹਾ- ਘਰੋਂ ਕਰੋ ਕੰਮ


Inder Prajapati

Content Editor

Related News