ਹੇਮੰਤ ਦੀ ਫਾਇਰਿੰਗ ਵਾਲੀ ਵੀਡੀਓ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਇਨਕਾਰ
Tuesday, Feb 17, 2026 - 08:20 AM (IST)
ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਸੋਮਵਾਰ ਇਨਕਾਰ ਕਰ ਦਿੱਤਾ। ਇਨ੍ਹਾਂ ਪਟੀਸ਼ਨਾਂ ’ਚ ਉਸ ਵਾਇਰਲ ਵੀਡੀਓ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ’ਚ ਸਰਮਾ ਕਥਿਤ ਤੌਰ ’ਤੇ ਇਕ ਖਾਸ ਭਾਈਚਾਰੇ ਦੇ ਮੈਂਬਰਾਂ ਵੱਲ ਨਿਸ਼ਾਨਾ ਬਣਾਉਂਦੇ ਤੇ ਫਾਇਰਿੰਗ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਭੁੱਲ ਕੇ ਵੀ ਨਾ ਕਰਨਾ ਟ੍ਰੇਨ ਦੇ ਇਸ ਡੱਬੇ 'ਚ ਸਫ਼ਰ! 6 ਮਹੀਨੇ ਦੀ ਜੇਲ੍ਹ ਦੇ ਨਾਲ ਲੱਗੇਗਾ ਮੋਟਾ ਜੁਰਮਾਨਾ
ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਲਿਆ ਬਾਗਚੀ ਤੇ ਜਸਟਿਸ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਪਟੀਸ਼ਨਕਰਤਾਵਾਂ ਨੂੰ ਆਪਣੀ ਸ਼ਿਕਾਇਤ ਨੂੰ ਗੁਹਾਟੀ ਹਾਈ ਕੋਰਟ ’ਚ ਲਿਜਾਣ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਵੀ ਮਾਮਲੇ ਦੀ ਸੁਣਵਾਈ ਤੇਜ਼ ਕਰਨ ਲਈ ਕਿਹਾ। ਬੈਂਚ ਨੇ ਪਟੀਸ਼ਨਕਰਤਾਵਾਂ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਗੁਹਾਟੀ ਹਾਈ ਕੋਰਟ ਕਿਉਂ ਨਹੀਂ ਗਏ? ਉਸ ਦੀ ਸ਼ਕਤੀ ਨੂੰ ਘੱਟ ਨਾ ਸਮਝੋ। ਅਸੀਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਸੰਵਿਧਾਨਕ ਨੈਤਿਕਤਾ ਦੀਆਂ ਹੱਦਾਂ ਅੰਦਰ ਰਹਿਣ ਦੀ ਤਾਕੀਦ ਕਰਦੇ ਹਾਂ ਪਰ ਚੋਣਾਂ ਤੋਂ ਠੀਕ ਪਹਿਲਾਂ ਅਦਾਲਤ ’ਚ ਜਾਣਾ ਇਕ ਰੁਝਾਨ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
ਇਹ ਇਕ ਚਿੰਤਾਜਨਕ ਰੁਝਾਨ ਹੈ। ਅਦਾਲਤ ਨੂੰ ਖੇਡ ਦਾ ਮੈਦਾਨ ਨਾ ਬਣਾਓ। ਅਸੀਂ ਪਹਿਲਾਂ ਹੀ ਹਾਈ ਕੋਰਟਾਂ ਨੂੰ ਵਾਤਾਵਰਣ ਤੇ ਵਪਾਰਕ ਮੁਕੱਦਮੇਬਾਜ਼ੀ ਤੋਂ ਵਾਂਝਾ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸਰਮਾ ਆਦਤਨ ਤੇ ਵਾਰ-ਵਾਰ ਅਜਿਹੀਆਂ ਗੱਲਾਂ ਕਰਨ ਦੇ ਆਦੀ ਹਨ। ਅਦਾਲਤ ਨੂੰ ਇਸ ਮਾਮਲੇ ’ਤੇ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
