ਹੇਮੰਤ ਸੋਰੇਨ ਤੀਜੀ ਵਾਰ ਬਣੇ ਝਾਰਖੰਡ ਦੇ CM, ਜੇਲ੍ਹ 'ਚੋਂ ਰਿਹਾਈ ਤੋਂ ਬਾਅਦ ਚੁੱਕੀ ਸਹੁੰ
Thursday, Jul 04, 2024 - 05:45 PM (IST)
ਰਾਂਚੀ (ਭਾਸ਼ਾ) - ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਵੀਰਵਾਰ ਸ਼ਾਮ ਨੂੰ ਇੱਥੇ ਰਾਜ ਭਵਨ ਵਿੱਚ ਰਾਜ ਦੇ 13ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਰਾਜ ਭਵਨ ਵਿਖੇ ਹੇਮੰਤ ਸੋਰੇਨ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਹੇਮੰਤ ਸੋਰੇਨ ਦੇ ਪਿਤਾ ਅਤੇ ਜੇਐੱਮਐੱਮ ਸੁਪਰੀਮੋ ਸ਼ਿਬੂ ਸੋਰੇਨ, ਉਨ੍ਹਾਂ ਦੀ ਮਾਂ ਰੂਪੀ ਸੋਰੇਨ, ਪਤਨੀ ਕਲਪਨਾ ਸੋਰੇਨ ਅਤੇ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲੇ ਗਠਜੋੜ ਦੇ ਸੀਨੀਅਰ ਨੇਤਾ ਵੀ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ
ਦੱਸ ਦੇਈਏ ਕਿ ਹੇਮੰਤ ਸੋਰੇਨ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਚੰਪਾਈ ਸੋਰੇਨ ਵੀ ਇਸ ਮੌਕੇ ਮੌਜੂਦ ਸਨ। ਹੇਮੰਤ ਸੋਰੇਨ ਨੂੰ 28 ਜੂਨ ਨੂੰ ਇੱਕ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੇ 31 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ - Health Tips: RO ਵਾਲਾ ਪਾਣੀ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਪਰੇਸ਼ਾਨੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8