ਹੇਮੰਤ ਸੋਰੇਨ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 1 ਫ਼ਰਵਰੀ ਨੂੰ ਸਵੇਰੇ 10.30 ਵਜੇ ਹੋਵੇਗੀ ਸੁਣਵਾਈ

Thursday, Feb 01, 2024 - 05:37 AM (IST)

ਨੈਸ਼ਨਲ ਡੈਸਕ: ਝਾਰਖੰਡ ਵਿਚ ਸਿਆਸੀ ਹਲਚਲ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਹੇਮੰਤ ਸੋਰੇਨ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਮਗਰੋਂ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੇਮੰਤ ਸੋਰੇਨ ਨੇ ਈ.ਡੀ. ਦੇ ਖ਼ਿਲਾਫ਼ ਝਾਰਖੰਡ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਰੇਨ ਨੇ ਈ.ਡੀ. ਦੇ ਸੰਮਨ ਖ਼ਿਲਾਫ਼ ਹਾਈਕੋਰਟ ਵਿਚ ਰਿੱਟ ਪਟਿਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 1 ਫ਼ਰਵਰੀ ਨੂੰ 10.30 ਵਜੇ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਮੈਕਸੀਕੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਤੇ ਟਰੱਕ ਦੀ ਟੱਕਰ 'ਚ 19 ਲੋਕਾਂ ਦੀ ਮੌਤ

ਇਸ ਤੋਂ ਪਹਿਲਾਂ ਈ.ਡੀ. ਵੱਲੋਂ ਹੇਮੰਤ ਸੋਰੇਨ ਤੋਂ ਤਕਰੀਬਨ 8 ਘੰਟੇ ਪੁੱਛਗਿੱਛ ਕੀਤੀ ਗਈ। ਇਸ ਮਗਰੋਂ ਉਹ ਰਾਜਭਵਨ ਪਹੁੰਚੇ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ। ਰਾਜਪਾਲ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ। ਇਸ ਮਗਰੋਂ ਚੰਪਾਈ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਹ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਬਾਅਦ ਈ.ਡੀ. ਨੇ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕਰ ਲਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News