ਹੇਮੰਤ ਸੋਰੇਨ ਨੇ ਕਾਂਗਰਸ ਨੇਤਾ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

Saturday, Jul 13, 2024 - 03:17 PM (IST)

ਹੇਮੰਤ ਸੋਰੇਨ ਨੇ ਕਾਂਗਰਸ ਨੇਤਾ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨੀਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕਾਂਗਰਸ ਨੇਤਾ ਦੀ ਰਿਹਾਇਸ਼ ਤੋਂ ਨਿਕਲਣ ਤੋਂ ਬਾਅਦ ਸੋਰੇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਸੋਨੀਆ ਗਾਂਧੀ ਜੀ  ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ ਅਤੇ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਕੋਈ ਚਰਚਾ ਨਹੀਂ ਹੋਈ।

ਸੋਰੇਨ ਦੇ ਨਾਲ ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ ਵੀ ਮੌਜੂਦ ਸੀ। ਦੱਸ ਦੇਈਏ ਕਿ ਝਾਰਖੰਡ ਹਾਈ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ 28 ਜੂਨ ਨੂੰ ਹੇਮੰਤ ਸੋਰੇਨ ਨੂੰ ਜ਼ਮਾਨਤ ਦਿੱਤੀ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।


author

Tanu

Content Editor

Related News