ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ
Wednesday, Jul 03, 2024 - 08:21 PM (IST)
ਨੈਸ਼ਨਲ ਡੈਸਕ- ਦੇਸ਼ ਦੀ ਸਿਆਸਤ 'ਚ ਲਗਾਤਾਰ ਉਥਲ-ਪੁਥਲ ਜਾਰੀ ਹੈ। ਇਸੇ ਦੌਰਾਨ ਝਾਰਖੰਡ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ, ਜਿੱਥੇ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੀ ਕਮਾਨ ਸੰਭਾਲਣ ਵਾਲੇ ਹਨ। ਮੌਜੂਦਾ ਮੁੱਖ ਮੰਤਰੀ ਚੰਪਈ ਸੋਰੇਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਝਾਰਖੰਡ ਮੁਕਤੀ ਮੋਰਚਾ ਦੇ ਵਿਧਾਇਕਾਂ ਦੀ ਹੋਈ ਮੀਟਿੰਗ ਤੋਂ ਬਾਅਦ ਵੱਡੀ ਗਿਣਤੀ 'ਚ ਇਕੱਠੇ ਹੋਏ ਪਾਰਟੀ ਵਰਕਰਾਂ ਦੀ ਹਾਜ਼ਰੀ 'ਚ ਇਹ ਐਲਾਨ ਕੀਤਾ ਗਿਆ ਹੈ ਕਿ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੇ ਮੁੱਖ ਮੰਤਰੀ ਅਹੁਦੇ 'ਤੇ ਵਿਰਾਜਮਾਨ ਹੋਣਗੇ।
ਜ਼ਿਕਰਯੋਗ ਹੈ ਕਿ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਕੋਈ ਸਬੂਤ ਮਿਲਣ ਕਾਰਨ 28 ਜੂਨ ਨੂੰ ਜ਼ਮਾਨਤ ਮਿਲਣ 'ਤੇ ਬਿਰਸਾ ਮੁੰਡਾ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਚੰਪਈ ਸੋਰੇਨ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਪਰ ਰਿਹਾਈ ਮਿਲਣ ਤੋਂ ਬਾਅਦ ਹੇਮੰਤ ਸੋਰੇਨ ਨੂੰ ਹੁਣ ਦੁਬਾਰਾ ਮੁੱਖ ਮੰਤਰੀ ਐਲਾਨਿਆ ਜਾ ਰਿਹਾ ਹੈ।
Jharkhand CM Champai Soren tenders resignation to Governor CP Radhakrishnan at Raj Bhavan in Ranchi.
— ANI (@ANI) July 3, 2024
JMM Executive President Hemant Soren stakes claim to form Government. pic.twitter.com/uZqvSH2jpj
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e