ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਭਲਕੇ ਹੋਣਗੇ ਬੰਦ, ਸ਼ਰਧਾਲੂਆਂ ਦਾ ਉਮੜਿਆ ਸੈਲਾਬ
Tuesday, Oct 10, 2023 - 11:04 AM (IST)
ਚਮੋਲੀ- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੁੱਧਵਾਰ ਨੂੰ ਬੰਦ ਹੋਣਗੇ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਵਾੜ ਬੰਦ ਹੋਣ ਕਾਰਨ ਵੱਡੀ ਗਿਣਤੀ ’ਚ ਪੰਜਾਬ, ਚੰਡੀਗੜ੍ਹ, ਦਿੱਲੀ, ਹਰਿਆਣਾ ਤੋਂ ਸ਼ਰਧਾਲੂ ਗੋਵਿੰਦਘਾਟ ਅਤੇ ਘਾਂਗਰੀਆ ਪਹੁੰਚਣੇ ਸ਼ੁਰੂ ਹੋ ਗਏ ਹਨ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਗੋਵਿੰਦਘਾਟ ਪਹੁੰਚ ਗਏ ਹਨ। ਉਹ ਮੰਗਲਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਣਗੇ। ਇਸ ਸਾਲ 1,75,000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਬਿੰਦਰਾ ਨੇ ਦੱਸਿਆ ਕਿ ਬੁੱਧਵਾਰ ਸਵੇਰੇ 10 ਵਜੇ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਰਾਮ ਮੰਦਰ ਨਿਰਮਾਣ 'ਚ ਹੁਣ ਤੱਕ ਖਰਚ ਹੋਏ 900 ਕਰੋੜ ਰੁਪਏ, ਟਰੱਸਟ ਦੇ ਖਾਤੇ 'ਚ ਅਜੇ ਵੀ 3 ਹਜ਼ਾਰ ਕਰੋੜ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਆਖਰੀ ਪੜਾਅ ’ਚ ਇਨ੍ਹੀਂ-ਦਿਨੀਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇੱਥੇ ਸੋਮਵਾਰ ਨੂੰ ਪਾਕਿਸਤਾਨ ਦੇ ਕਰਾਚੀ ਤੋਂ ਆਇਆ 65 ਮੈਂਬਰੀ ਜਥਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਦਿੱਲੀ ਲਈ ਰਵਾਨਾ ਹੋ ਗਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਕ ਹੋਰ ਵਿਦੇਸ਼ੀ ਜਥੇ ਦੇ ਆਉਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8