ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁਲ੍ਹਣਗੇ
02/21/2018 8:50:50 AM
ਦੇਹਰਾਦੂਨ — ਸਿੱਖਾਂ ਦੀ ਆਸਥਾ ਨਾਲ ਜੁੜੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਦੁਪਹਿਰ ਵੇਲੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਸ ਸਾਲ ਦੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਜਾਵੇਗੀ।
ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਪਾਟ ਖੋਲ੍ਹੇ ਜਾਣ ਦੀ ਮਿਤੀ ਐਲਾਨੀ ਗਈ ਹੈ। ਕਮੇਟੀ ਦੇ ਪ੍ਰਬੰਧਕ ਸੇਵਾ ਸਿੰਘ ਮੁਤਾਬਕ 24 ਮਈ ਨੂੰ ਹੇਮਕੁੰਟ ਸਾਹਿਬ ਦੇ ਸ਼ਰਧਾਲੂਆਂ ਦਾ ਪਹਿਲਾ ਜਥਾ ਜੋਸ਼ੀ ਮੱਠ ਨੇੜੇ ਸਥਿਤ ਗੋਬਿੰਦ ਘਾਟ ਤੋਂ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ। 25 ਮਈ ਨੂੰ ਕਪਾਟ ਖੁਲ੍ਹਣ 'ਤੇ ਉਥੇ ਪਹਿਲੀ ਅਰਦਾਸ ਹੋਵੇਗੀ।