ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

Wednesday, May 20, 2026 - 04:53 PM (IST)

ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

ਰਿਸ਼ੀਕੇਸ਼- ਉੱਤਰਾਖੰਡ ਦੇ ਰਿਸ਼ੀਕੇਸ਼ ਤੋਂ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦਾ ਸ਼ੁੱਭ ਆਰੰਭ ਬੁੱਧਵਾਰ ਨੂੰ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚਾਲੇ ਹੋਇਆ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ 'ਚ ਸੰਗਤ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਸਵਾਮੀ ਚਿਦਾਨੰਦ ਸਰਸਵਤੀ ਮੁੱਖ ਰੂਪ ਨਾਲ ਮੌਜੂਦ ਰਹੇ। ਪ੍ਰੋਗਰਾਮ 'ਚ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਪੂਰਾ ਵਾਤਾਵਰਣ ਸ਼ਰਧਾ ਨਾਲ ਭਰ ਗਿਆ। ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਅਹੁਦਾ ਅਧਿਕਾਰੀਆਂ ਨੇ ਮਹਿਮਾਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ। ਸ਼ਰਧਾਲੂਆਂ ਏ ਫੁੱਲਾਂ ਦੀ ਵਰਖਾ ਕਰ ਕੇ ਸੰਗਤ ਦਾ ਸਵਾਗਤ ਕੀਤਾ ਅਤੇ ਅਰਦਾਸ ਤੋਂ ਬਾਅਦ ਯਾਤਰਾ ਦਲ ਨੂੰ ਰਵਾਨਾ ਕੀਤਾ ਗਿਆ। 

PunjabKesari

ਸਵਾਮੀ ਚਿਦਾਨੰਦ ਨੇ ਕਿਹਾ ਕਿ ਹੇਮਕੁੰਟ ਸਾਹਿਬ ਸਿਰਫ਼ ਇਕ ਤੀਰਥ ਨਹੀਂ ਸਗੋਂ ਤਪੱਸਿਆ, ਤਿਆਗ, ਸੇਵਾ ਅਤੇ ਸਾਹਸ ਦੀ ਪ੍ਰਤੀਕ ਭੂਮੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਅਤੇ ਬਲੀਦਾਨ ਨੂੰ ਸਾਰੀ ਮਨੁੱਖਥਆ ਲਈ ਪ੍ਰੇਰਨਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਧਰਮ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਗੁਰੂ ਸਾਹਿਬ ਦਾ ਸੰਦੇਸ਼ ਸਮਾਜ ਨੂੰ ਏਕਤਾ, ਨਿਡਰਤਾ ਅਤੇ ਸਦਭਾਵਨਾ ਦੀ ਰਾਹ ਦਿਖਾਉਂਦਾ ਹੈ। ਦਿੱਲੀ ਦੇ ਉੱਪ ਰਾਜਪਾਲ ਸੰਧੂ ਨੇ ਕਿਹਾ ਕਿ ਹੇਮਕੁੰਟ ਸਾਹਿਬ ਯਾਤਰਾ ਭਾਰਤੀ ਸੰਸਕ੍ਰਿਤੀ ਦੀ ਉਸ ਮਹਾਨ ਪਰੰਪਰਾ ਦਾ ਪ੍ਰਤੀਕ ਹੈ, ਜਿੱਥੇ ਅਧਿਆਤਮਿਕਤਾ ਅਤੇ ਵੀਰਤਾ ਨਾਲ-ਨਾਲ ਚੱਲਦੇ ਹਨ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਬਲੀਦਾਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਤਿਆਗ ਦੇਸ਼ ਅਤੇ ਮਨੁੱਖਤਾ ਦੇ ਇਤਿਹਾਸ 'ਚ ਹਮੇਸ਼ਾ ਅਮਰ ਰਹੇਗਾ। ਇਸ ਦੌਰਾਨ ਸਵਾਮੀ ਚਿਦਾਨੰਦ ਸਰਸਵਤੀ ਅਤੇ ਟਰੱਸਟ ਮੁਖੀ ਨਰੇਂਦਰਜੀਤ ਬਿੰਦਰਾ ਨੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ਰੁਦਰਾਕਸ਼ ਦਾ ਪੌਦਾ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ਰਧਾਲੂਆਂ 'ਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News