2 ਨੌਜਵਾਨਾਂ ਤੋਂ ਲੱਖਾਂ ਦੀ ਹੈਰੋਇਨ ਬਰਾਮਦ, ਪੁਲਸ ਨੇ ਕੀਤਾ ਗ੍ਰਿਫਤਾਰ
Wednesday, Nov 22, 2017 - 11:33 PM (IST)
ਸ਼ਿਮਲਾ— ਸ਼ਹਿਰ 'ਚ ਬੁੱਧਵਾਰ ਦੇਰ ਸ਼ਾਮ ਨੂੰ 2 ਨੌਜਵਾਨਾਂ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਪੁਲਸ ਨੇ ਇਨ੍ਹਾਂ ਤੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਇੰਟਰਨੈਸ਼ਨਲ ਮਾਰਕਿਟ 'ਚ 15 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵੀਰਵਾਰ ਨੂੰ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼ਿਮਲਾ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਢਲੀ ਸਬਜ਼ੀ ਮੰਡੀ ਨੇੜਿਓ 2 ਨੌਜਵਾਨਾਂ ਨੂੰ ਸ਼ੱਕੀ ਹਾਲਤ 'ਚ ਦੇਖਿਆ। ਪੁਲਸ ਨੇ ਦੱਸਿਆ ਕਿ ਜਦੋਂ ਉਕਤ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਕਤ ਦੋਵੇਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ 'ਚੋਂ ਇਕ ਨੌਜਵਾਨ ਭੱਟਾਕੂਫਰ ਦਾ ਰਹਿਣ ਵਾਲਾ ਹੈ ਜਦਕਿ ਦੂਜਾ ਮੁਲੇਠੀ ਪਿੰਡ ਦਾ ਰਹਿਣ ਵਾਲਾ ਹੈ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
