ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
Saturday, Aug 01, 2026 - 05:28 PM (IST)
ਸ਼੍ਰੀਨਗਰ- ਰਾਜਸਥਾਨ 'ਚ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਰਾਏਸਿੰਘਨਗਰ ਥਾਣਾ ਖੇਤਰ 'ਚ ਪੰਜਾਬ ਦੇ ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਮਨੋਜ ਭਾਟੀ (26) ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ 19.23 ਗ੍ਰਾਮ ਹੈਰੋਇਨ (ਚਿੱਟਾ) ਅਤੇ ਇਸ ਦੀ ਵਿਕਰੀ ਦੇ 55 ਹਜ਼ਾਰ ਰੁਪਏ ਬਰਾਮਦ ਹੋਏ।
ਪੁਲਸ ਅਨੁਸਾਰ ਪੁੱਛ-ਗਿੱਛ ਕਰਨ 'ਤੇ ਮਨੋਜ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਹੈ। ਉਹ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ। ਪਿਛਲੇ ਦਿਨੀਂ ਉਹ ਅੰਮ੍ਰਿਤਸਰ ਜਾ ਕੇ 100 ਗ੍ਰਾਮ ਹੈਰੋਇਨ ਲੈ ਕੇ ਆਇਆ ਸੀ। ਉਸ ਨੇ ਕਰੀਬ 80 ਗ੍ਰਾਮ ਹੈਰੋਇਨ ਵੇਚ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
