ਸਾਬਣ ਦੀਆਂ ਪੇਟੀਆਂ ''ਚੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਇਕ ਸ਼ਖ਼ਸ ਗ੍ਰਿਫ਼ਤਾਰ

Sunday, Mar 12, 2023 - 05:05 PM (IST)

ਸਾਬਣ ਦੀਆਂ ਪੇਟੀਆਂ ''ਚੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਇਕ ਸ਼ਖ਼ਸ ਗ੍ਰਿਫ਼ਤਾਰ

ਅਸਾਮ- ਅਸਾਮ ਦੇ ਕਾਰਬੀ ਆਂਗਲੌਂਗ ਜ਼ਿਲ੍ਹੇ ਵਿਚ ਐਤਵਾਰ ਨੂੰ ਹੈਰੋਇਨ ਦੀ ਇਕ ਵੱਡੀ ਖੇਪ ਜ਼ਬਤ ਕੀਤੀ ਗਈ। ਇਸ ਸਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ।

ਪੁਲਸ ਅਧਿਕਾਰੀ ਜੌਹਨ ਦਾਸ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਖਟਖਾਟੀ ਖੇਤਰ 'ਚ ਨਾਕਾਬੰਦੀ ਕਰਕੇ ਦੀਮਾਪੁਰ ਵੱਲੋਂ ਆ ਰਹੇ ਇਕ ਵਾਹਨ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਪੁਲਸ ਨੇ ਗੱਡੀ ਵਿਚੋਂ 390 ਸਾਬਣ ਦੀਆਂ ਪੇਟੀਆਂ ਬਰਾਮਦ ਕੀਤੀਆਂ, ਜਿਸ ਵਿਚ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਵਾਹਨ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਾਸ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ।


author

Tanu

Content Editor

Related News