ਮਿਜ਼ੋਰਮ ''ਚ 1.68 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Saturday, Jun 22, 2024 - 04:30 AM (IST)

ਆਈਜ਼ੌਲ — ਮਿਜ਼ੋਰਮ ਦੇ ਚੰਫਈ ਜ਼ਿਲੇ 'ਚ 1.68 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਅਸਾਮ ਰਾਈਫਲਜ਼ ਨੇ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਅਸਾਮ ਰਾਈਫਲਜ਼ ਅਤੇ ਮਿਜ਼ੋਰਮ ਪੁਲਸ ਨੇ ਵੀਰਵਾਰ ਨੂੰ ਚੰਫਾਈ ਦੇ ਜੇਲ ਵੇਂਗ ਖੇਤਰ ਵਿਚ ਇਕ ਸੰਯੁਕਤ ਆਪ੍ਰੇਸ਼ਨ ਚਲਾਇਆ ਅਤੇ 240 ਗ੍ਰਾਮ ਹੈਰੋਇਨ ਜ਼ਬਤ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਇਸ ਸਬੰਧ ਵਿਚ ਆਇਜੌਲ ਅਤੇ ਸਿਆਹਾ ਨਿਵਾਸੀ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਫੜੇ ਗਏ ਵਿਅਕਤੀਆਂ ਅਤੇ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਕਾਰਵਾਈ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ-ਐਨਸੀਆਰ 'ਚ ਮੁੜ ਮਹਿੰਗੀ ਹੋਈ CNG, ਜਾਣੋ ਕਿੰਨੀ ਵਧੀ ਕੀਮਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News