ਅਸਾਮ ''ਚ 210 ਕਰੋੜ ਰੁਪਏ ਦੀ ਹੈਰੋਇਨ ਜ਼ਬਤ

Friday, Apr 05, 2024 - 02:14 AM (IST)

ਅਸਾਮ ''ਚ 210 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਗੁਹਾਟੀ — ਅਸਾਮ ਦੇ ਕਛਰ ਜ਼ਿਲ੍ਹੇ 'ਚ ਵੀਰਵਾਰ ਨੂੰ 210 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੂਬੇ ਵਿੱਚ ਨਸ਼ਿਆਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਪੁਲਸ ਮੁਤਾਬਕ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਇੰਸਪੈਕਟਰ ਜਨਰਲ ਪਾਰਥਸਾਰਥੀ ਮਹੰਤ ਨੇ ਪੀਟੀਆਈ ਨੂੰ ਦੱਸਿਆ, "ਸਪੈਸ਼ਲ ਟਾਸਕ ਫੋਰਸ, ਅਸਾਮ ਅਤੇ ਕਛਰ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ, ਮਿਜ਼ੋਰਮ ਨੰਬਰ ਵਾਲੇ ਇੱਕ ਵਾਹਨ ਨੂੰ ਸਿਲਚਰ ਥਾਣਾ ਖੇਤਰ ਦੇ ਸੈਦਪੁਰ ਵਿੱਚ ਰੋਕਿਆ ਗਿਆ।

ਇਹ ਵੀ ਪੜ੍ਹੋ- CBSE ਨੇ 11ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਬਦਲਿਆ ਪੈਟਰਨ, ਨੋਟਿਸ ਜਾਰੀ ਕਰ ਦਿੱਤੀ ਜਾਣਕਾਰੀ

ਮਹੰਤ ਨੇ ਦੱਸਿਆ, “ਵਾਹਨ ਦੀ ਤਲਾਸ਼ੀ ਲੈਣ ਤੋਂ ਬਾਅਦ 21.5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 210 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਾਹਨ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News