ਦਿੱਲੀ ਚ 4 ਕਰੋੜ ਰੁਪਏ ਦੀ ਹੈਰੋਇਨ ਬਰਾਮਦ, 3 ਗ੍ਰਿਫ਼ਤਾਰ
Sunday, Aug 31, 2025 - 08:40 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਐਤਵਾਰ 2 ਔਰਤਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 4 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਇਹ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਇਸ ਨੂੰ ਕਿੱਥੋਂ ਹਾਸਲ ਕੀਤਾ ਸੀ? ਉੱਤਰੀ ਜ਼ਿਲਾ ਪੁਲਸ ਨੇ ਉਨ੍ਹਾਂ ਕੋਲੋਂ ਲੱਗਭਗ 1.012 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।