ਸਮੁੰਦਰ ਕਿਨਾਰੇ ਤੋਂ 602 ਕਰੋੜ ਦੀ ਡਰੱਗਜ਼ ਬਰਾਮਦ, 14 ਪਾਕਿਸਤਾਨੀ ਗ੍ਰਿਫ਼ਤਾਰ

04/29/2024 10:47:25 AM

ਅਹਿਮਦਾਬਾਦ (ਵਾਰਤਾ)- ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਗੁਜਰਾਤ ਦੇ ਸਮੁੰਦਰ ਕਿਨਾਰੇ ਤੋਂ ਸਾਂਝੇ ਆਪ੍ਰੇਸ਼ਨ ਰਾਹੀਂ 86 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬਾਜ਼ਾਰ ’ਚ ਇਸ ਦੀ ਕੀਮਤ ਲਗਭਗ 602 ਕਰੋੜ ਰੁਪਏ ਦੱਸੀ ਗਈ ਹੈ। ਏ.ਟੀ.ਐੱਸ. ਅਤੇ ਐੱਨ.ਸੀ.ਬੀ. ਨੇ ਸਾਂਝੀ ਕਾਰਵਾਈ ਕਰਦਿਆਂ 14 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਹ ਆਪਰੇਸ਼ਨ ਪਿਛਲੇ 2 ਦਿਨਾਂ ਤੋਂ ਚੱਲ ਰਿਹਾ ਸੀ। ਆਪ੍ਰੇਸ਼ਨ ਦੌਰਾਨ ਪਾਕਿਸਤਾਨੀ ਨਾਗਰਿਕਾਂ ਨੇ ਗ੍ਰਿਫਤਾਰੀ ਤੋਂ ਬਚਣ ਲਈ ਆਪਣੀਆਂ ਕਿਸ਼ਤੀਆਂ ਏ. ਟੀ. ਐੱਸ. ਦੇ ਅਧਿਕਾਰੀਆਂ ’ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ । ਪੁਲਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਫੜ ਲਿਆ ਗਿਆ।

ਭਾਰਤੀ ਸਮੁੰਦਰੀ ਕੰਢਿਆਂ ਦੀ ਰਾਖੀ ਕਰਨ ਵਾਲੇ ਜਵਾਨਾਂ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਸ਼ੀਲੇ ਪਦਾਰਥ ਵਿਰੋਧੀ ਮੁਹਿੰਮ ਚਲਾਈ। ਇੰਡੀਅਨ ਕੋਸਟ ਗਾਰਡ ਨੇ ਐਂਟੀ ਟੈਰਰਿਸਟ ਸਕੁਐਡ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਸਫਲ ਆਪ੍ਰੇਸ਼ਨ ਕੀਤਾ। ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਇੰਡੀਅਨ ਕੋਸਟ ਗਾਰਡ ਦੇ ਜਹਾਜ਼ ਤਾਇਨਾਤ ਕੀਤੇ ਗਏ ਸਨ। ਐੱਨ. ਸੀ. ਬੀ. ਅਤੇ ਏ. ਟੀ. ਐੱਸ. ਦੇ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ‘ਰਾਜਰਤਨ’ ਨੇ ਸ਼ੱਕੀ ਕਿਸ਼ਤੀ ਦੀ ਪਛਾਣ ਕੀਤੀ। ਨਸ਼ੀਲੇ ਪਦਾਰਥਾਂ ਨਾਲ ਭਰੀ ਕਿਸ਼ਤੀ ਦੇ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਇੰਡੀਅਨ ਕੋਸਟ ਗਾਰਡ ਦੇ ਜਵਾਨਾਂ ਨੇ ਉਸ ਨੂੰ ਨਾਕਾਮ ਕਰ ਦਿੱਤਾ। ਜਵਾਨਾਂ ਦੀ ਚੌਕਸੀ ਕਾਰਨ ਪਿਛਲੇ ਤਿੰਨ ਸਾਲਾਂ ’ਚ ਅਜਿਹੇ 11 ਸਫ਼ਲ ਆਪ੍ਰੇਸ਼ਨ ਹੋ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News