7 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਤਿੰਨ ਲੋਕ ਗ੍ਰਿਫ਼ਤਾਰ

Wednesday, Sep 27, 2023 - 04:23 PM (IST)

7 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਤਿੰਨ ਲੋਕ ਗ੍ਰਿਫ਼ਤਾਰ

ਗੁਹਾਟੀ (ਭਾਸ਼ਾ)- ਆਸਾਮ ਦੇ ਕਛਾਰ ਜ਼ਿਲ੍ਹੇ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 7 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : 12 ਸਾਲਾ ਮੁੰਡੇ ਨੇ ਲਾਲ ਕਮੀਜ਼ ਲਹਿਰਾ ਕੇ ਟਾਲਿਆ ਵੱਡਾ ਹਾਦਸਾ, ਰੇਲਵੇ ਨੇ ਕੀਤਾ ਸਨਮਾਨਤ

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਸੋਨਈ ਸ਼ਹਿਰ ਦੇ ਕਾਬੂਗੰਜ 'ਚ ਇਕ ਵਾਹਨ ਰੋਕਿਆ। ਤਲਾਸ਼ੀ ਦੌਰਾਨ ਉਸ 'ਚੋਂ ਸਾਬਣ ਦੇ 88 ਬਕਸਿਆਂ 'ਚ ਲੁਕਾਈ ਗਈ 1.15 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਾਹਨ 'ਚ ਮੌਜੂਦ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News