ਆਸਾਮ ''ਚ 8 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 2 ਲੋਕ ਗ੍ਰਿਫ਼ਤਾਰ

Saturday, Apr 22, 2023 - 01:04 PM (IST)

ਆਸਾਮ ''ਚ 8 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 2 ਲੋਕ ਗ੍ਰਿਫ਼ਤਾਰ

ਦੀਫੂ (ਭਾਸ਼ਾ)- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਕਰੀਬ 8 ਕਰੋੜ ਰੁਪਏ ਮੁੱਲ ਦੀ ਹੈਰੋਇਨ ਦੀ ਇਕ ਵੱਡੀ ਖੇਪ ਜ਼ਬਤ ਕੀਤੀ ਗਈ ਅਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਰਾਜ ਪੁਲਸ ਅਤੇ ਸੀ.ਆਰ.ਪੀ.ਐੱਫ. ਸਮੇਤ ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਰਾਤ ਜ਼ਿਲ੍ਹੇ ਦੇ ਲਾਹੌਰੀਜਨ ਇਲਾਕੇ 'ਚ ਇਕ ਮੁਹਿੰਮ ਸ਼ੁਰੂ ਕੀਤੀ। 

ਸ਼ਨੀਵਾਰ ਤੜਕੇ ਮਣੀਪੁਰ ਤੋਂ ਆ ਰਹੇ ਇਕ ਟਰੱਕ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ 1.3 ਕਿਲੋਗ੍ਰਾਮ ਹੈਰੋਇਨ ਨਾਲ ਭਰੀਆਂ 116 ਸਾਬਣ ਦੀਆਂ ਪੇਟੀਆਂ ਜ਼ਬਤ ਕੀਤੀਆਂ ਗਈਆਂ। ਪਾਬੰਦੀਸ਼ੁਦਾ ਸਮੱਗਰੀ ਨੂੰ ਟਰੱਕ 'ਚ ਲੱਗੇ ਤਿਰਪਾਲ 'ਚ ਲੁਕਾ ਕੇ ਰੱਖਿਆ ਗਿਆ ਸੀ। ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਬਰਾਮਦ ਹੈਰੋਇਨ ਦੀ ਕੀਮਤ ਕਰੀਬ 8 ਕਰੋੜ ਰੁਪਏ ਦੱਸੀ ਗਈ ਹੈ।


author

DIsha

Content Editor

Related News