ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ

10/06/2022 12:00:52 PM

ਮੁੰਬਈ (ਭਾਸ਼ਾ)- ਮਾਲੀਆ ਖੁਫ਼ੀਆ ਡਾਇਰੈਕਟੋਰੇਟ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਤੋਂ ਵੱਧ ਮੁੱਲ ਦੀ 16 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਇਕ ਯਾਤਰੀ ਨੂੰ ਬੁੱਧਵਾਰ ਨੂੰ ਰੋਕਿਆ ਗਿਆ ਅਤੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਕੋਲੋਂ ਪਾਬੰਦੀਸ਼ੁਦਾ ਪਦਾਰਥ ਮਿਲਿਆ।

ਇਹ ਵੀ ਪੜ੍ਹੋ : ਮਿਆਂਮਾਰ 'ਚ ਫਸੇ 45 ਭਾਰਤੀਆਂ ਦੀ ਹੋਈ ਦੇਸ਼ ਵਾਪਸੀ, ਭੇਜਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ

ਡੀ.ਆਰ.ਆਈ. ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਨੂੰ ਇਕ ਟਰਾਲੀ ਬੈਗ ਦੇ ਅੰਦਰ ਲੁਕਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਰਲ ਵਾਸੀ ਦੋਸ਼ੀ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News