ਮੁੰਬਈ ਲਈ ਜਾਰੀ ਕੀਤਾ ਗਿਆ ਹਾਈ ਅਲਰਟ, ਐਤਵਾਰ-ਸੋਮਵਾਰ ਨੂੰ ਬਾਰਿਸ਼ ਦੀ ਚਿਤਾਵਨੀ
Saturday, Jun 12, 2021 - 01:53 AM (IST)
ਮੁੰਬਈ - ਗ੍ਰੇਟਰ ਮੁੰਬਈ ਨਗਰ ਨਿਗਮ ਨੇ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਬਹੁਤ ਭਾਰੀ ਬਾਰਿਸ਼ ਦਾ ਹਾਈ ਅਲਰਟ ਜਾਰੀ ਕੀਤਾ ਹੈ। ਦਰਅਸਲ ਸ਼ਹਿਰ ਵਿੱਚ 13-14 ਜੂਨ ਨੂੰ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਾਵਧਾਨੀ ਦੇ ਤੌਰ 'ਤੇ ਨੇਵੀ, ਕੋਸਟ ਗਾਰਡ ਅਤੇ ਐੱਨ.ਡੀ.ਆਰ.ਐੱਫ. ਨੂੰ ਵੀ ਅਲਰਟ ਮੋਡ 'ਤੇ ਰਹਿਣ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ- CCTV 'ਚ ਕੈਦ ਹੋਇਆ ਲਾਈਵ ਮਰਡਰ, ਚਾਕੂ ਦੇ ਹਮਲੇ ਨਾਲ ਤੜਫਦਾ ਰਿਹਾ ਨੌਜਵਾਨ
ਬੀ.ਐੱਮ.ਸੀ. ਨੇ ਆਪਣੀ ਸਾਰੇ ਕਰਮਚਾਰੀਆਂ ਨੂੰ ਸਮੇਂ 'ਤੇ ਡਿਊਟੀ 'ਤੇ ਮੌਜੂਦ ਰਹਿਣ ਲਈ ਕਿਹਾ ਹੈ। ਇਸ ਤੋਂ ਇਲਾਵਾ ਬੈਸਟ ਅਤੇ ਅਡਾਨੀ ਇਲੈਕਟ੍ਰੀਸਿਟੀ ਸਬਸਟੇਸ਼ੰਸ ਨੂੰ ਵੀ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ਹਿਰ ਦੇ ਫਾਇਰ ਬ੍ਰਿਗੇਡ ਨੂੰ ਵੀ ਅਲਰਟ ਰਹਿਣ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਚੋਰੀ ਦੀ ਸਭ ਤੋਂ ਵੱਡੀ ਵਾਰਦਾਤ ਦਾ ਖੁਲਾਸਾ, 8 ਕਰੋੜ ਤੋਂ ਜ਼ਿਆਦਾ ਦਾ ਸੋਨਾ ਅਤੇ ਕੈਸ਼ ਬਰਾਮਦ
ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਬੀ.ਐੱਮ.ਸੀ. ਦਾ ਅਲਰਟ
ਦਰਅਸਲ ਬੀ.ਐੱਮ.ਸੀ. ਦਾ ਇਹ ਕਦਮ ਸ਼ੁੱਕਰਵਾਰ ਨੂੰ ਮੌਸਮ ਵਿਭਾਗ ਦੀ ਉਸ ਚਿਤਾਵਨੀ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮੁੰਬਈ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਬਾਰਿਸ਼ ਦਾ ਖਦਸ਼ਾ ਹੈ। ਕੁੱਝ ਇਸੇ ਤਰ੍ਹਾਂ ਦੀ ਭਵਿੱਖਬਾਣੀ ਸੂਬੇ ਦੇ ਤੱਟਵਰਤੀ ਇਲਾਕਿਆਂ ਰਾਏਗੜ ਅਤੇ ਰਤਨਾਗਿਰੀ ਲਈ ਵੀ ਗਈ ਹੈ। ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕੀਤਾ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।