ਕੇਜਰੀਵਾਲ ਖਿਲਾਫ FIR ਨੂੰ ਲੈ ਕੇ ਹਾਈਕੋਰਟ ਨੇ EC ਨੂੰ ਭੇਜਿਆ ਨੋਟਿਸ

11/14/2017 1:22:54 AM

ਦਿੱਲੀ— ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਐਫ. ਆਈ. ਆਰ. ਦਰਜ ਕਰਾਉਣ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਦਰਅਸਲ ਕੇਜਰੀਵਾਲ ਨੇ ਕਮਿਸ਼ਨ ਦੇ ਉਸ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਚ ਗੋਆ ਦੇ ਮੁੱਖ ਚੋਣ ਅਧਿਕਾਰੀ ਨੇ ਕੇਜਰੀਵਾਲ ਖਿਲਾਫ ਐਫ. ਆਈ. ਆਰ. ਦਰਜ ਕਰਨ ਲਈ ਕਿਹਾ ਸੀ।
ਦਿੱਲੀ ਅਤੇ ਗੋਆ 'ਚ ਵਿਧਾਨਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਵਲੋਂ ਵੋਟਰਾਂ ਨੂੰ ਰਿਸ਼ਵਤ ਸਵੀਕਾਰ ਕਰਨ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਲੈ ਕੇ ਕਮਿਸ਼ਨ ਨੇ ਕੇਜਰੀਵਾਲ ਖਿਲਾਫ ਐਫ. ਆਈ. ਆਰ. ਦਰਜ ਕਰਨ ਦਾ ਹੁਕਮ ਦਿੱਤਾ ਸੀ।
ਦੱਸ ਦਈਏ ਕਿ ਕੇਜਰੀਵਾਲ ਨੇ ਚੋਣਾਂ ਦੌਰਾਨ ਵੋਟਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਭਲਾ ਹੀ ਉਹ ਭਾਜਪਾ ਜਾਂ ਕਾਂਗਰਸ ਤੋਂ ਰਿਸ਼ਵਤ ਲੈ ਲੈਣ ਪਰ ਉਹ ਵੋਟ ਆਮ ਆਦਮੀ ਪਾਰਟੀ ਨੂੰ ਹੀ ਦੇਣ।
ਚੋਣ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਦੇ ਇਸ ਭਾਸ਼ਣ ਨੂੰ ਨਿਯਮਾਂ ਦਾ ਉਲੰਘਣ ਤਾਂ ਮੰਨਿਆ ਹੀ ਸੀ, ਨਾਲ  ਹੀ ਵੋਟਰਾਂ ਨੂੰ ਰਿਸ਼ਵਤ ਲੈਣ ਦੇ ਲਈ ਉਕਸਾਉਣ ਵਾਲਾ ਵੀ ਮੰਨਿਆ ਸੀ। ਕੇਜਰੀਵਾਲ ਨੇ ਦਿੱਲੀ ਹਾਈਕੋਰਟ 'ਚ ਇਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ 'ਤੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ 15 ਜਨਵਰੀ 2018 ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।