ਹਾਈ ਕੋਰਟ ਨੇ ਕੀਤੀ ਅਹਿਮ ਟਿੱਪਣੀ, ਅੰਤਿਮ ਸੰਸਕਾਰ ਲਈ ਜਵਾਈ ਨੂੰ ਮਿਲ ਸਕਦੀ ਹੈ ਜ਼ਮਾਨਤ
Friday, Apr 03, 2026 - 12:06 PM (IST)
ਜੈਪੁਰ- ਰਾਜਸਥਾਨ ਹਾਈ ਕੋਰਟ, ਜੈਪੁਰ ਨੇ ਇਕ ਮਹੱਤਵਪੂਰਨ ਟਿੱਪਣੀ ਕਰਦੇ ਹੋਏ ਕਿਹਾ ਕਿ ਪੁੱਤ ਅਤੇ ਜਵਾਈ ਦੇ ਰਿਸ਼ਤੇ 'ਚ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ, ਖਾਸ ਕਰ ਕੇ ਅਜਿਹੇ ਮਾਮਲਿਆਂ 'ਚ ਜਿੱਥੇ ਪਰਿਵਾਰਕ ਜ਼ਿੰਮੇਵਾਰੀਆਂ ਦੀ ਗੱਲ ਹੋਵੇ। ਜੱਜ ਨੇ ਸਪੱਸ਼ਟ ਕੀਤਾ ਕਿ ਕਿਸੇ ਦੋਸ਼ੀ ਬੇਟੇ ਨੂੰ ਮਾਤਾ-ਪਿਤਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਜਾ ਸਕਦੀ ਹੈ ਤਾਂ ਉਸੇ ਆਧਾਰ 'ਤੇ ਜਵਾਈ ਨੂੰ ਵੀ ਇਹ ਅਧਿਕਾਰ ਮਿਲਣਾ ਚਾਹੀਦਾ। ਜੱਜ ਅਨੂਪ ਕੁਮਾਰ ਢੰਢ ਦੀ ਸਿੰਗਲ ਬੈਂਚ ਨੇ ਕਿਹਾ ਕਿ ਭਾਰਤੀ ਸਮਾਜ 'ਚ ਜਵਾਈ ਵੀ ਪਰਿਵਾਰ ਦਾ ਅਹਿਮ ਹਿੱਸਾ ਹੁੰਦਾ ਹੈ ਅਤੇ ਕਈ ਮਾਮਲਿਆਂ 'ਚ ਉਹ ਬੇਟੇ ਦੀ ਤਰ੍ਹਾਂ ਹੀ ਜ਼ਿੰਮੇਵਾਰੀਆਂ ਨਿਭਾਉਂਦਾ ਹੈ।
ਅਜਿਹੇ 'ਚ ਸਿਰਫ਼ ਰਿਸ਼ਤੇ ਦੇ ਆਧਾਰ 'ਤੇ ਵੱਖ-ਵੱਖ ਮਾਪਦੰਡ ਅਪਣਾਉਣਾ ਉੱਚਿਤ ਨਹੀਂ ਹੈ। ਇਹ ਟਿੱਪਣੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਈ, ਜਿਸ 'ਚ ਇਕ ਵਿਅਕਤੀ ਨੇ ਆਪਣੀ ਸੱਸ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾ ਦਾ ਤਰਕ ਸੀ ਕਿ ਉਹ ਪਰਿਵਾਰ ਦਾ ਮੈਂਬਰ ਹੋਣ ਦੇ ਨਾਤੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਾ ਚਾਹੁੰਦਾ ਹੈ। ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਮਨੁੱਖੀ ਆਧਾਰ 'ਤੇ ਅਜਿਹੇ ਮਾਮਲਿਆਂ 'ਚ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਅਪਣਾਉਣਾ ਜ਼ਰੂਰੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਕਾਨੂੰਨ ਦਾ ਮਕਸਦ ਨਿਆਂ ਯਕੀਨੀ ਕਰਨਾ ਹੈ, ਨਾ ਕਿ ਰਿਸ਼ਤੇ ਦਾ ਆਧਾਰ 'ਤੇ ਭੇਦਭਾਵ ਕਰਨਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
