ਹਾਈ ਕੋਰਟ ਦੇ ਵਕੀਲ ਨੇ ਕੀਤੀ ਖੁਦਕੁਸ਼ੀ, 15ਵੀਂ ਮੰਜ਼ਲ ਤੋਂ ਮਾਰ''ਤੀ ਛਾਲ

Monday, Apr 20, 2026 - 03:30 PM (IST)

ਹਾਈ ਕੋਰਟ ਦੇ ਵਕੀਲ ਨੇ ਕੀਤੀ ਖੁਦਕੁਸ਼ੀ, 15ਵੀਂ ਮੰਜ਼ਲ ਤੋਂ ਮਾਰ''ਤੀ ਛਾਲ

ਨਵੀਂ ਦਿੱਲੀ- ਦਿੱਲੀ ਦੇ ਕਨਾਟ ਪਲੇਸ ਇਲਾਕੇ 'ਚ ਸਥਿਤ ਇਕ ਹੋਟਲ ਦੀ 15ਵੀਂ ਮੰਜ਼ਲ ਤੋਂ ਛਾਲ ਮਾਰ ਕੇ 26 ਸਾਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੂੰ ਰਾਇਲ ਪਲਾਜ਼ਾ ਹੋਟਲ 'ਚ ਹੋਈ ਇਸ ਘਟਨਾ ਦੀ ਸੂਚਨਾ ਐਤਵਾਰ ਰਾਤ ਕਰੀਬ 9.15 ਵਜੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਦਿੱਲੀ ਹਾਈ ਕੋਰਟ ਦੇ ਐਡਵੋਕੇਟ ਰਾਜੇਸ਼ ਸਿੰਘ ਵਲੋਂ ਹੋਈ ਹੈ, ਜੋ ਉਸੇ ਦਿਨ ਸ਼ਾਮ ਨੂੰ ਹੋਟਲ 'ਚ ਰੁਕਣ ਆਇਆ ਸੀ। ਪੁਲਸ ਦੇ ਇਕ ਬਿਆਨ ਅਨੁਸਾਰ, ਪੁਲਸ ਦਲ ਨੇ ਹੋਟਲ ਪਹੁੰਚ ਕੇ ਦੇਖਿਆ ਕਿ ਮਹਾਵੀਰ ਐਨਕਲੇਵ ਵਾਸੀ ਸਿੰਘ ਨੇ ਇਮਾਰਤ ਦੀ 15ਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ ਸੀ। 

ਇਸ 'ਚ ਕਿਹਾ ਗਿਆ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਬਿਆਨ ਅਨੁਸਾਰ ਇਸ ਮਾਮਲੇ 'ਚ ਕਿਸੇ ਸਾਜਿਸ਼ ਦਾ ਸ਼ੱਕ ਨਹੀਂ ਹੈ। ਪੁਲਸ ਅਨੁਸਾਰ ਮ੍ਰਿਤਕ ਕਮਰੇ 'ਚ ਇਕੱਲਾ ਰੁਕਿਆ ਹੋਇਆ ਸੀ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਲੇਡੀ ਹਾਰਡਿੰਗ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਹਾਦਸੇ ਵਾਲੀ ਜਗ੍ਹਾ ਦੀ ਜਾਂਚ ਲਈ ਅਪਰਾਧ ਵਿਭਾਗ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (ਐੱਫਐੱਸਐੱਲ) ਦਲ ਬੁਲਾਏ ਗਏ। ਸਬੂਤ ਇਕੱਠੇ ਕੀਤੇ ਗਏ ਅਤੇ ਹੋਟਲ ਕੰਪਲੈਕਸ 'ਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News