ਸ਼ਸ਼ੀ ਥਰੂਰ ਨੂੰ ਹਾਈ ਕੋਰਟ ਦਾ ਝਟਕਾ: ਮਾਣਹਾਨੀ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ
Thursday, Aug 29, 2024 - 06:10 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦਰਭ ’ਚ ਕੀਤੀ ਗਈ ‘ਸ਼ਿਵਲਿੰਗ ’ਤੇ ਬਿੱਛੂ ਵਾਲੀ ਕਥਿਤ ਟਿੱਪਣੀ ਦੇ ਸਬੰਧ ’ਚ ਕਾਂਗਰਸ ਨੇਤਾ ਸ਼ਸ਼ੀ ਥਰੂਰ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਅਨੂਪ ਕੁਮਾਰ ਮੈਂਦੀਰੱਤਾ ਨੇ ਮਾਣਹਾਨੀ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਥਰੂਰ ਦੀ ਪਟੀਸ਼ਨ ਖਾਰਿਜ ਕਰ ਦਿੱਤੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ
ਹਾਈ ਕੋਰਟ ਨੇ 16 ਅਕਤੂਬਰ, 2020 ਨੂੰ ਮਾਣਹਾਨੀ ਦੀ ਸ਼ਿਕਾਇਤ ’ਚ ਥਰੂਰ ਖ਼ਿਲਾਫ਼ ਅਪਰਾਧਿਕ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ। ਇਸ ਨੇ ਅੱਜ ਆਪਣੇ ਅੰਤ੍ਰਿਮ ਹੁਕਮ ਨੂੰ ਰੱਦ ਕਰ ਦਿੱਤਾ ਅਤੇ ਸਬੰਧਤ ਪੱਖਾਂ ਨੂੰ 10 ਸਤੰਬਰ ਨੂੰ ਹੇਠਲੀ ਅਦਾਲਤ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ। ਜੱਜ ਨੇ ਵੀਰਵਾਰ ਨੂੰ ਹੁਕਮ ਸੁਣਾਉਂਦੇ ਹੋਏ ਕਿਹਾ ਕਿ ਕਾਰਵਾਈ ਰੱਦ ਕਰਨ ਦਾ ਕੋਈ ਆਧਾਰ ਨਹੀਂ ਬਣਦਾ ਹੈ। ਥਰੂਰ ਨੇ ਹੇਠਲੀ ਅਦਾਲਤ ਦੇ 27 ਅਪ੍ਰੈਲ, 2019 ਦੇ ਹੁਕਮ ਨੂੰ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ - ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8