ਰਾਮ ਰਹੀਮ ਦੀ ਪੈਰੋਲ ਰੱਦ ਕਰਨ ਸਬੰਧੀ ਪਟੀਸ਼ਨ 'ਤੇ ਹਾਈਕੋਰਟ ਦਾ ਫ਼ੈਸਲਾ ਆਇਆ ਸਾਹਮਣੇ

Monday, Nov 14, 2022 - 04:03 PM (IST)

ਰਾਮ ਰਹੀਮ ਦੀ ਪੈਰੋਲ ਰੱਦ ਕਰਨ ਸਬੰਧੀ ਪਟੀਸ਼ਨ 'ਤੇ ਹਾਈਕੋਰਟ ਦਾ ਫ਼ੈਸਲਾ ਆਇਆ ਸਾਹਮਣੇ

ਸਿਰਸਾ (ਵਾਰਤਾ)- ਹਰਿਆਣਾ ਹਾਈ ਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਪੈਰੋਲ ਰੱਦ ਕਰਨ ਨੂੰ ਲੈ ਕੇ ਇਕ ਵਕੀਲ ਦੀ ਪਟੀਸ਼ਨ ਨੂੰ ਸੋਮਵਾਰ ਨੂੰ ਰੱਦ ਕਰ ਦਿੱਤੀ। ਡੇਰਾ ਮੁਖੀ ਇਕ ਪੱਤਰਕਾਰ ਅਤੇ ਪੈਰੋਕਾਰ ਦੇ ਕਤਲ ਸਮੇਤ ਹੋਰ ਮਾਮਲਿਆਂ 'ਚ ਸੁਨਾਰੀਆ ਜੇਲ੍ਹ 'ਚ ਬੰਦ ਹੈ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਤੋਂ ਪਿਛਲੀ 15 ਅਕਤੂਬਰ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਰਨਾਵਾ ਸਥਿਤ ਡੇਰਾ ਬਰਾਂਚ 'ਚ ਰੁਕਿਆ ਹੈ ਅਤੇ ਇੱਥੋਂ ਦੇਸ਼-ਵਿਦੇਸ਼ ਦੇ ਆਪਣੇ ਪੈਰੋਕਾਰਾਂ ਨਾਲ ਆਨਲਾਈਨ ਰੂ-ਬ-ਰੂ ਹੋ ਰਿਹਾ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਦੀ ਵਧਾਈ ਗਈ ਸੁਰੱਖਿਆ, ਬਾਗਪਤ ਆਸ਼ਰਮ ਦੇ ਬਾਹਰ ਭਾਰੀ ਪੁਲਸ ਫ਼ੋਰਸ ਤਾਇਨਾਤ

ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਡੇਰਾ ਦੇ ਸਿਰਸਾ ਸਥਿਤ ਹੈੱਡਕੁਆਰਟਰ ’ਚ ਆਪਣੇ ਆਸ਼ਰਮ ’ਤੇ ਦੋ ਸਾਧਵੀਆਂ ਨਾਲ ਯੌਨ ਸ਼ੌਸ਼ਣ ਦੇ ਦੋਸ਼ ’ਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਉਸ ਨੂੰ ਅਗਸਤ 2017 ’ਚ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਗੁਰਮੀਤ ਰਾਮ ਰਹੀਮ ਨੂੰ 2002 ’ਚ ਡੇਰਾ ਪ੍ਰਬੰਧਕ ਰੰਜੀਤ ਸਿੰਘ ਦੇ ਕਤਲ ਦੀ ਸਾਜਿਸ਼ ਰੱਚਣ ਲਈ ਪਿਛਲੇ ਸਾਲ 4 ਹੋਰ  ਲੋਕਾਂ ਨਾਲ ਦੋਸ਼ੀ ਠਹਿਰਾਇਆ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News