ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ''ਤੇ ਹਾਈ ਕੋਰਟ ਸਖ਼ਤ, ਦਿੱਤੇ ਇਹ ਆਦੇਸ਼

Thursday, Feb 29, 2024 - 07:03 PM (IST)

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ''ਤੇ ਹਾਈ ਕੋਰਟ ਸਖ਼ਤ, ਦਿੱਤੇ ਇਹ ਆਦੇਸ਼

ਹਰਿਆਣਾ- ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਅਤੇ 2 ਕਤਲ ਮਾਮਲਿਆਂ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਪੰਜਾਬ ਅਤੇ ਹਰਿਆਣਾ ਕੋਰਟ ਨੇ ਸਖ਼ਤੀ ਦਿਖਾਈ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਨੂੰ ਲੈ ਕੇ ਕੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਨਾਲ ਹੀ ਇਹ ਵੀ ਕਿਹਾ ਹੈ ਕਿ ਬਿਨਾਂ ਮਨਜ਼ੂਰੀ ਡੇਰਾ ਮੁਖੀ ਨੂੰ ਅੱਗੇ ਪੈਰੋਲ ਨਾ ਦੇਣ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਉਹ ਇਸ ਮਾਮਲੇ 'ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਕਾਰਜਵਾਹਕ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਜਿਸ ਤਰ੍ਹਾਂ ਸਮੇਂ-ਸਮੇਂ ਡੇਰਾ ਮੁਖੀ ਨੂੰ ਪੈਰੋਲ ਦਾ ਲਾਭ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਦੂਜੇ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ? ਡੇਰਾ ਮੁਖੀ 'ਤੇ ਸਰਕਾਰ ਜ਼ਰੂਰਤ ਤੋਂ ਜ਼ਿਆਦਾ ਮਿਹਰਬਾਨ ਤਾਂ ਨਹੀਂ ਹੈ। ਅਜਿਹੇ 'ਚ ਦੱਸਿਆ ਜਾਵੇ ਕਿ ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ।

ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ 10 ਮਾਰਚ ਨੂੰ ਖ਼ਤਮ ਹੋ ਰਹੀ ਹੈ ਅਤੇ ਉਸ ਦਿਨ ਹੀ ਡੇਰਾ ਮੁਖੀ ਨੂੰ ਸਰੰਡਰ ਕਰਨ ਲਈ ਕਿਹਾ ਹੈ। ਹਾਈ ਕੋਰਟ 'ਚ ਸੁਣਵਾਈ ਦੌਰਾਨ  ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਕਿ ਰਾਜ ਸਰਕਾਰ ਦੱਸੇ ਕਿ ਡੇਰਾ ਮੁਖੀ ਦੀ ਤਰ੍ਹਾਂ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਕੋਰਟ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 'ਤੇ ਜਾਣਕਾਰੀ ਦਿੱਤੀ ਜਾਵੇਗੀ। ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਐੱਸ.ਜੀ.ਪੀ.ਸੀ. ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਐੱਸ.ਜੀ.ਪੀ.ਸੀ. ਦਾ ਕਹਿਣਾ ਸੀ ਕਿ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ 'ਚ ਉਸ ਨੂੰ ਦੋਸ਼ੀ ਕਰਾਰ ਦੇ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਵਲੋਂ ਰਾਮ ਰਹੀਮ ਨੂੰ ਪੈਰੋਲ ਦੇ ਰਹੀ ਹੈ, ਜੋ ਪੂਰੀ ਤਰ੍ਹਾਂ ਗਲਤ ਹੈ। ਲਿਹਾਜਾ ਡੇਰਾ ਮੁਖੀ ਨੂੰ ਦਿੱਤੀ ਗਈ ਪੈਰੋਲ ਰੱਦ ਕੀਤੀ ਜਾਵੇ। 

ਸਵਾ 3 ਸਾਲ 'ਚ 9 ਵਾਰ ਮਿਲੀ ਪੈਰੋਲ-ਫਰਲੋ

ਪਹਿਲੀ ਵਾਰ : 24 ਅਕਤੂਬਰ 2020 ਨੂੰ ਇਕ ਦਿਨ ਦੀ ਪੈਰੋਲ ਮਿਲੀ। ਉਦੋਂ ਰਾਮ ਰਹੀਮ ਦੀ ਬੀਮਾਰ ਮਾਂ ਨੂੰ ਮਿਲਣ ਆਇਆ।
ਦੂਜੀ ਵਾਰ : 21 ਮਈ 2021 ਨੂੰ ਇਕ ਦਿਨ ਦੀ ਪੈਰੋਲ ਮਿਲੀ। ਰਾਮ ਰਹੀਮ ਮੁੜ ਬੀਮਾਰ ਮਾਂ ਨੂੰ ਮਿਲਣ ਆਇਆ।
ਤੀਜੀ ਵਾਰ : 7 ਫਰਵਰੀ 2022 ਨੂੰ 21 ਦਿਨਾਂ ਦੀ ਪੈਰੋਲ
ਚੌਥੀ ਵਾਰ : ਜੂਨ 2022 'ਚ ਇਕ ਮਹੀਨੇ ਦੀ ਪੈਰੋਲ
5ਵੀਂ ਵਾਰ : ਅਕਤੂਬਰ 2022 'ਚ 40 ਦਿਨ ਦੀ ਪੈਰੋਲ
6ਵੀਂ ਵਾਰ : 21 ਜਨਵਰੀ 2023 ਨੂੰ 40 ਦਿਨ ਦੀ ਪੈਰੋਲ
7ਵੀਂ ਵਾਰ : 20  ਜੁਲਾਈ 2023 ਨੂੰ 30 ਦਿਨ ਦੀ ਪੈਰੋਲ
8ਵੀਂ ਵਾਰ : ਨਵੰਬਰ 2023 ਨੂੰ 29 ਦਿਨ ਦੀ ਫਰਲੋ
9ਵੀਂ ਵਾਰ : 19 ਜਨਵਰੀ 2024 ਨੂੰ 50 ਦਿਨ ਦੀ ਪੈਰੋਲ। ਅਜੇ ਰਾਮ ਰਹੀਮ ਇਸੇ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News