ਹਾਈ ਕੋਰਟ ਦੇ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ 'ਤੇ ਸੁਪਰੀਮ ਕੋਰਟ ਦੀ ਨਾਂਹ
Friday, Sep 06, 2019 - 06:02 PM (IST)

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਦੇਸ਼ ਦੇ ਸਾਰੇ ਸੂਬਿਆਂ ਦੇ ਹਾਈ ਕੋਰਟਾਂ ਦੇ ਜੱਜਾਂ ਦੀ ਰਿਟਾਇਰਮੈਂਟ ਦੀ (ਸੇਵਾਮੁਕਤੀ) ਉਮਰ 62 ਤੋਂ ਵਧ ਕੇ 65 ਸਾਲ ਕੀਤੇ ਜਾਣ ਲਈ ਜਨਹਿੱਤ ਦਾਇਰ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ। ਜੱਜ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਹਾਈ ਕੋਰਟਾਂ ਦੇ ਜੱਜਾਂ ਦੀ ਉਮਰ ਵਧਾਉਣ ਸੰਬੰਧੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ,''ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ। ਇਹ ਖਾਰਜ ਕੀਤੀ ਜਾਂਦੀ ਹੈ।'' ਜਨਹਿੱਤ ਪਟੀਸ਼ਨ ਡਾ. ਏ.ਐੱਮ. ਕ੍ਰਿਸ਼ਨਾ ਨੇ ਦਾਇਰ ਕੀਤੀ ਸੀ, ਜਿਸ 'ਚ ਸੁਪਰੀਮ ਕੋਰਟ ਤੋਂ ਇਹ ਅਪੀਲ ਕੀਤੀ ਗਈ ਸੀ ਕਿ ਉਹ ਸੁਪਰੀਮ ਕੋਰਟ ਦੇ ਜੱਜਾਂ ਦੀ ਤਰ੍ਹਾਂ ਹਾਈ ਕੋਰਟ 'ਚ ਵੀ ਜੱਜਾਂ ਦੀ ਰਿਟਾਇਰਮੈਂਟ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਦਾ ਨਿਰਦੇਸ਼ ਦੇਣ।