ਹਾਈ ਕੋਰਟ ਦਾ NIA ਅਦਾਲਤ ਨੂੰ ਹੁਕਮ, ਇੰਜੀਨੀਅਰ ਰਸ਼ੀਦ ਦੀ ਜ਼ਮਾਨਤ ਪਟੀਸ਼ਨ ਦਾ ਛੇਤੀ ਨਿਪਟਾਰਾ ਕਰੋ
Tuesday, Feb 25, 2025 - 10:03 AM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਅਦਾਲਤ ਨੂੰ ਕਿਹਾ ਕਿ ਉਹ ਟੈਰਰ ਫੰਡਿੰਗ ਦੇ ਮਾਮਲੇ ’ਚ ਜੇਲ ’ਚ ਬੰਦ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ ’ਤੇ ਛੇਤੀ ਫੈਸਲਾ ਕਰੇ।
ਹਾਈ ਕੋਰਟ ਰਾਸ਼ਿਦ ਦੀ ਉਸ ਪਟੀਸ਼ਨ ’ਤੇ ਵਿਚਾਰ ਕਰ ਰਹੀ ਸੀ, ਜਿਸ ’ਚ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਵਿਚਾਰ ਕਰ ਰਹੀ ਐੱਨ. ਆਈ. ਏ. ਅਦਾਲਤ ਨੇ ਉਨ੍ਹਾਂ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਧਵਾਟੇ ਛੱਡ ਦਿੱਤਾ ਹੈ ਅਤੇ ਉਨ੍ਹਾਂ ਕੋਲ ਰਾਹਤ ਪਾਉਣ ਦਾ ਕੋਈ ਰਸਤਾ ਨਹੀਂ ਹੈ। ਬਾਰਾਮੂਲਾ ਤੋਂ ਸੰਸਦ ਮੈਂਬਰ ’ਤੇ ਟੈਰਰ ਫੰਡਿੰਗ ਦੇ ਮਾਮਲੇ ’ਚ ਮੁਕੱਦਮਾ ਚੱਲ ਰਿਹਾ ਹੈ, ਜਿਸ ’ਚ ਦੋਸ਼ ਹੈ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ’ਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫੰਡ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8