ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ

Monday, Nov 28, 2022 - 11:23 AM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਦੀ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਸਾਜ ਪਾਰਲਰਾਂ ਦੀ ਆੜ ਵਿਚ ਦੇਹ ਵਪਾਰ ਨੂੰ ਰੋਕਣ ਲਈ ਸਾਰੇ ਕਦਮ ਚੁੱਕਣ ਨੂੰ ਯਕੀਨੀ ਬਣਾਏ। ਅਦਾਲਤ ਨੇ ਇਹ ਨਿਰਦੇਸ਼ ਇਕ ਜਨਹਿੱਤ ਪਟੀਸ਼ਨ ’ਤੇ ਦਿੱਤੇ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਰਾਸ਼ਟਰੀ ਰਾਜਧਾਨੀ ਵਿਚ ਅਜਿਹੇ ਰੈਕੇਟ ਵੱਡੇ ਪੱਧਰ ’ਤੇ ਤੇਜ਼ੀ ਨਾਲ ਫੈਲ ਰਹੇ ਹਨ।

ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਸ ਤੱਥ ਦਾ ਨੋਟਿਸ ਲਿਆ ਕਿ ਜਦੋਂ ਵੀ ਦੇਹ ਵਪਾਰ ਦੇ ਧੰਦੇ ਸਬੰਧੀ ਕੋਈ ਸੂਚਨਾ ਜਾਂ ਸ਼ਿਕਾਇਤ ਮਿਲੀ ਹੈ ਤਾਂ ਪੁਲਸ ਨੇ ਲੋੜੀਂਦੀ ਕਾਰਵਾਈ ਕੀਤੀ ਹੈ। ਚੀਫ਼ ਜਸਟਿਸ ਸਤੀਸ਼ ਚੰਦਰਾ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਆਪਣੇ ਤਾਜ਼ਾ ਹੁਕਮਾਂ ਵਿਚ ਕਿਹਾ ਕਿ ਪੁਲਸ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਮਸਾਜ ਪਾਰਲਰ ਦੀ ਆੜ ਵਿਚ ਹੋ ਰਿਹਾ ਵੇਸਵਾਪੁਣਾ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।


Tanu

Content Editor

Related News