ਕਨ੍ਹੱਈਆ ਕੁਮਾਰ ਵਿਰੁੱਧ ਮੁਕੱਦਮਾ ਚਲਾਉਣ ਤੋਂ ਹਾਈ ਕੋਰਟ ਨੇ ਕੀਤੀ ਨਾਂਹ

Thursday, Dec 05, 2019 - 12:14 AM (IST)

ਕਨ੍ਹੱਈਆ ਕੁਮਾਰ ਵਿਰੁੱਧ ਮੁਕੱਦਮਾ ਚਲਾਉਣ ਤੋਂ ਹਾਈ ਕੋਰਟ ਨੇ ਕੀਤੀ ਨਾਂਹ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਦੇਸ਼ਧ੍ਰੋਹ ਦੇ ਮਾਮਲੇ ਵਿਚ ਜੇ. ਐੱਨ. ਯੂ. ਵਿਦਿਆਰਥੀ ਯੂਨੀਅਨ ਦੇ ਸਾਬਕਾ ਮੁੱਖੀ ਕਨ੍ਹੱਈਆ ਕੁਮਾਰ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਸੇ ਤਰ੍ਹਾਂ ਦਾ ਨਿਰਦੇਸ਼ ਦੇਣ ਤੋਂ ਬੁੱਧਵਾਰ ਨਾਂਹ ਕਰ ਦਿੱਤੀ। ਚੀਫ ਜਸਟਿਸ ਡੀ. ਐੱਨ. ਪਟੇਲ ਅਤੇ ਜਸਟਿਸ ਸੀ. ਹਰੀਸ਼ੰਕਰ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਸਕਦੇ। ਇਹ ਦਿੱਲੀ ਸਰਕਾਰ ’ਤੇ ਨਿਰਭਰ ਹੈ ਕਿ ਉਹ ਮੌਜੂਦਾ ਨਿਯਮਾਂ, ਨੀਤੀਆਂ, ਕਾਨੂੰਨ ਅਤੇ ਤੱਥਾਂ ਮੁਤਾਬਕ ਫੈਸਲਾ ਕਰੇ ਕਿ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ। ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਇੰਝ ਲੱਗਦਾ ਹੈ ਕਿ ਪਟੀਸ਼ਨਕਰਤਾ ਸਾਬਕਾ ਭਾਜਪਾ ਵਿਧਾਇਕ ਨੰਦ ਕਿਸ਼ੋਰ ਗਰਗ ਦੀ ਐੱਫ. ਆਈ.ਆਰ. ਵਿਚ ਕੁਝ ਨਿੱਜੀ ਹਿੱਤ ਹਨ।


author

Inder Prajapati

Content Editor

Related News