RG ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ED ਜਾਂਚ ਦੀ ਮੰਗ

Wednesday, Aug 21, 2024 - 04:45 PM (IST)

RG ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ED ਜਾਂਚ ਦੀ ਮੰਗ

ਕੋਲਕਾਤਾ (ਭਾਸ਼ਾ)- ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ 'ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਦਾ ਰੁਖ ਕੀਤਾ ਅਤੇ ਘੋਸ਼ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ। ਜਸਟਿਸ ਰਾਜਰਸ਼ੀ ਭਾਰਦਵਾਜ ਨੇ ਸਾਬਕਾ ਡਿਪਟੀ ਸੁਪਰਡੈਂਟ ਅਖਤਰ ਅਲੀ ਨੂੰ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ। ਅਲੀ ਨੇ ਘੋਸ਼ ਵਿਰੁੱਧ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਈਡੀ ਤੋਂ ਜਾਂਚ ਕਰਵਾਉਣ ਦਾ ਆਦੇਸ਼ ਦੇਣ ਦੀ ਬੇਨਤੀ ਕੀਤੀ ਹੈ। ਅਲੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਸ ਨੇ 2023 'ਚ ਪੱਛਮੀ ਬੰਗਾਲ ਦੇ ਸਰਕਾਰੀ ਅਧਿਕਾਰੀਆਂ ਨੂੰ ਘੋਸ਼ ਬਾਰੇ ਸ਼ਿਕਾਇਤ ਕੀਤੀ ਸੀ।

ਸੂਬਾ ਸਰਕਾਰ ਨੇ ਆਰਜੀ ਕਾਰ ਮੈਡੀਕਲ ਕਾਲਜ 'ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸੋਮਵਾਰ ਨੂੰ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਸੀ। ਇਹ ਹਸਪਤਾਲ ਸੈਮੀਨਾਰ ਹਾਲ 'ਚ 9 ਅਗਸਤ ਨੂੰ ਇਕ ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਸੁਰਖੀਆਂ 'ਚ ਆ ਗਿਆ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਇਸ ਪੋਸਟ ਗਰੈਜੂਏਟ ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਉਸ ਦੇ ਕਤਲ ਦੀ ਹਾਈ ਕੋਰਟ ਦੇ ਨਿਰਦੇਸ਼ 'ਤੇ ਜਾਂਚ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News