ਦਿੱਲੀ ਦੰਗੇ : ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ''ਤੇ ਹਾਈ ਕੋਰਟ ਨੇ ਪੁਲਸ ਤੋਂ ਮੰਗਿਆ ਜਵਾਬ
Wednesday, Jul 24, 2024 - 03:00 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਫਰਵਰੀ 2020 'ਚ ਰਾਸ਼ਟਰੀ ਰਾਜਧਾਨੀ 'ਚ ਹੋਏ ਦੰਗਿਆਂ ਦੇ ਪਿੱਛੇ ਵੱਡੀ ਸਾਜਿਸ਼ ਨਾਲ ਜੁੜੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਮਾਮਲੇ 'ਚ ਜਵਾਹਰਲਾਲ ਨਹਿਰੂ ਯੂਨਵੀਰਸਿਟੀ (ਜੇ.ਐੱਨ.ਯੂ.) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਪੁਲਸ ਦਾ ਰੁਖ ਜਾਣਨਾ ਚਾਹਿਦਾ। ਜੱਜ ਸੁਰੇਸ਼ ਕੁਮਾਰ ਕੈਤ ਅਤੇ ਜੱਜ ਗਿਰੀਸ਼ ਕਠਪਾਲੀਆ ਦੀ ਬੈਂਚ ਨੇ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਦਾਖ਼ਲ ਕਰਨ ਲਈ ਕਿਹਾ। ਅਦਾਲਤ ਨੇ ਖਾਲਿਦ ਦੀ ਪਟੀਸ਼ਨ 'ਤੇ ਸੁਣਵਾਈ ਲਈ 29 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ।
ਇਸ ਦੇ ਨਾਲ ਹੀ ਮਾਮਲੇ 'ਚ ਵਿਦਿਆਰਥੀ ਵਰਕਰ ਸ਼ਰਜੀਲ ਇਮਾਮ ਸਮੇਤ ਹੋਰ ਸਹਿ-ਦੋਸ਼ੀਆਂ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਖਾਲਿਦ ਨੂੰ ਸਤੰਬਰ 2020 'ਚ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੇ ਮਾਮਲੇ 'ਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਸੁਣਵਾਈ ਅਦਾਲਤ ਦੇ ਹਾਲੀਆ ਆਦੇਸ਼ ਦੀ ਆਲੋਚਨਾ ਕੀਤੀ ਹੈ। ਖਾਲਿਦ, ਇਮਾਮ ਅਤੇ ਕਈ ਹੋਰ ਖ਼ਿਲਾਫ਼ ਯੂਏਪੀਏ, ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ 'ਤੇ ਫਰਵਰੀ 2020 'ਚ ਹੋਏ ਦੰਗਿਆਂ ਦਾ 'ਮੁੱਖ ਸਾਜਿਸ਼ਕਰਤਾ' ਹੋਣ ਦਾ ਦੋਸ਼ ਹੈ। ਦੰਗਿਆਂ 'ਚ 53 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖ਼ਮੀ ਹੋਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e