High Court ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !

Tuesday, Jun 10, 2025 - 02:46 PM (IST)

High Court ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !

ਬਿਲਾਸਪੁਰ- ਛੱਤੀਸਗੜ੍ਹ ਦੇ ਬਿਲਾਸਪੁਰ 'ਚ ਮੰਗਲਵਾਰ ਨੂੰ ਹਾਈ ਕੋਰਟ ਦੀ ਅਧਿਕਾਰਤ ਵੈੱਬਸਾਈਟ 'ਤੇ ਇਕ ਧਮਕੀ ਭਰਿਆ ਈ-ਮੇਲ ਭੇਜਿਆ ਗਿਆ। ਇਸ 'ਚ ਕੋਰਟ ਕੰਪਲੈਕਸ ਨੂੰ ਉਡਾਉਣ ਦੀ ਯੋਜਨਾ ਦਾ ਵੀ ਜ਼ਿਕਰ ਕੀਤਾ ਗਿਆ ਸੀ। ਪੁਲਸ ਨੇ ਇਕ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਈ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਜਾਂਚ ਕੀਤੀ ਗਈ ਸੀ ਪਰ ਇਸ ਦੌਰਾਨ ਕੁਝ ਵੀ ਨਹੀਂ ਮਿਲਿਆ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਨੂੰ ਹਾਈ ਕੋਰਟ ਨੇ ਕੰਮ ਦੁਬਾਰਾ ਸ਼ੁਰੂ ਕੀਤਾ। ਇਸ ਦੌਰਾਨ ਜੱਜਾਂ ਦੇ ਨਾਲ-ਨਾਲ ਵਕੀਲ ਅਤੇ ਧਿਰਾਂ ਵੀ ਅਦਾਲਤ ਕੰਪਲੈਕਸ 'ਚ ਮੌਜੂਦ ਸਨ। ਇਸ ਦੌਰਾਨ ਛੱਤੀਸਗੜ੍ਹ ਹਾਈ ਕੋਰਟ ਦੀ ਵੈੱਬਸਾਈਟ 'ਤੇ ਇਕ ਈ-ਮੇਲ ਆਈ, ਜਿਸ ਨੇ ਹੰਗਾਮਾ ਮਚਾ ਦਿੱਤਾ।

ਇਹ ਵੀ ਪੜ੍ਹੋ : 'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ ਲਵਾਂਗੀ...' ਸੋਨਮ ਦੇ ਪ੍ਰੇਮੀ ਰਾਜ ਦੀ ਮਾਂ ਨੇ ਦਿੱਤੀ ਧਮਕੀ

ਦਰਅਸਲ, ਇਸ ਈ-ਮੇਲ 'ਚ ਹਾਈ ਕੋਰਟ 'ਚ ਬੰਬ ਰੱਖਣ ਅਤੇ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਦੇਖ ਕੇ ਹਾਈ ਕੋਰਟ ਪ੍ਰੋਟੋਕੋਲ ਅਧਿਕਾਰੀ ਨੇ ਤੁਰੰਤ ਪੁਲਸ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ। ਪੁਲਸ ਵੀ ਅਲਰਟ ਮੋਡ 'ਤੇ ਆ ਗਈ। ਸੁਰੱਖਿਆ ਕਰਮਚਾਰੀਆਂ ਨੇ ਸਨਿਫਰ ਕੁੱਤਿਆਂ ਅਤੇ ਬੰਬ ਖੋਜ ਉਪਕਰਣਾਂ ਦੇ ਨਾਲ ਪੂਰੇ ਕੰਪਲੈਕਸ ਦੀ ਪੂਰੀ ਜਾਂਚ ਕੀਤੀ। ਬਿਲਾਸਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ ਰਜਨੇਸ਼ ਸਿੰਘ ਨੇ ਕਿਹਾ ਕਿ ਅਜਿਹੀ ਧਮਕੀ ਇਕ ਈਮੇਲ ਰਾਹੀਂ ਦਿੱਤੀ ਗਈ ਸੀ। ਇਸ ਦੀ ਪੂਰੀ ਗੰਭੀਰਤਾ ਅਤੇ ਵਿਸਥਾਰ ਨਾਲ ਜਾਂਚ ਕੀਤੀ ਗਈ ਸੀ। ਕਿਤੇ ਵੀ ਕੁਝ ਨਹੀਂ ਮਿਲਿਆ। ਐੱਫਆਈਆਰ ਦਰਜ ਕਰਨ ਤੋਂ ਬਾਅਦ ਸਾਈਬਰ ਸੈੱਲ ਅਤੇ ਖੁਫੀਆ ਏਜੰਸੀਆਂ ਈਮੇਲ ਭੇਜਣ ਵਾਲੇ ਵਿਅਕਤੀ ਦੀ ਸਥਿਤੀ ਅਤੇ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News