ਯਾਸੀਨ ਮਲਿਕ ਦੀ ਮੌਤ ਦੀ ਸਜ਼ਾ ਵਾਲੀ ਪਟੀਸ਼ਨ ’ਤੇ ਸੁਣਵਾਈ ਫਰਵਰੀ ’ਚ

12/05/2023 6:55:00 PM

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਪਟੀਸ਼ਨ ’ਤੇ ਮੰਗਲਵਾਰ ਸੁਣਵਾਈ ਕਰਦਿਆਂ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਮੌਤ ਦੀ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਫਰਵਰੀ ’ਚ ਸੁਣਵਾਈ ਲਈ ਸੂਚੀਬੱਧ ਕੀਤਾ।

ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਦੋਸ਼ੀ ਪਾਏ ਗਏ ਮਲਿਕ ਡਿਜੀਟਲ ਢੰਗ ਨਾਲ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਣਗੇ। ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐੱਲ. ਐੱਫ.) ਦਾ ਮੁਖੀ ਯਾਸੀਨ ਮਲਿਕ, ਜੋ ਇਸ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਵਲੋਂ ਕਿਸੇ ਦੇ ਵੀ ਪੇਸ਼ ਨਾ ਹੋਣ ’ਤੇ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਸ਼ਲਿੰਦਰ ਕੌਰ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ 14 ਫਰਵਰੀ 2024 ਤੱਕ ਮੁਲਤਵੀ ਕਰ ਦਿੱਤੀ।

29 ਮਈ ਨੂੰ ਹਾਈ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਮੌਤ ਦੀ ਸਜ਼ਾ ਦੀ ਐੱਨ. ਆਈ. ਏ. ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਪਟੀਸ਼ਨ ’ਤੇ ਮਲਿਕ ਨੂੰ ਨੋਟਿਸ ਜਾਰੀ ਕਰ ਕੇ ਅਗਲੀ ਤਰੀਕ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Rakesh

This news is Content Editor Rakesh