ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਮਾਡਲਾਂ ਨੂੰ ਮਿਲਦੇ ਸਨ ਲੱਖਾਂ ਰੁਪਏ

Friday, Apr 07, 2023 - 01:34 AM (IST)

ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਮਾਡਲਾਂ ਨੂੰ ਮਿਲਦੇ ਸਨ ਲੱਖਾਂ ਰੁਪਏ

ਨੈਸ਼ਨਲ ਡੈਸਕ : ਮੁੰਬਈ ਦੇ ਅੰਧੇਰੀ ਵੈਸਟ ਦੇ ਇਕ ਪਾਸ਼ ਇਲਾਕੇ 'ਚ ਚੱਲ ਰਹੇ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਮਲੇ ਵਿੱਚ ਪੁਲਸ ਨੇ ਦੋ ਔਰਤਾਂ ਸਮੇਤ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਤਿੰਨ ਮਾਡਲਾਂ ਨੂੰ ਵੀ ਪੁਲਸ ਨੇ ਛੁਡਵਾਇਆ ਹੈ। ਪੁਲਸ ਨੇ ਦੱਸਿਆ ਕਿ ਮਾਡਲ ਇਕ ਰਾਤ ਦੇ 2 ਤੋਂ 3 ਲੱਖ ਰੁਪਏ ਲੈਂਦੀ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਹੁਣ ਪੁਲਸ ਇਸ ਗਿਰੋਹ ਨਾਲ ਜੁੜੇ ਹੋਰ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ : ਮਹਿਲਾ ਮੁਲਾਜ਼ਮ ਨੂੰ ਢਾਈ ਸਾਲ ਤੱਕ ਨਸ਼ਾ ਦੇ ਕੇ ਕਰਦੇ ਰਹੇ ਜਬਰ-ਜ਼ਿਨਾਹ, ਚੜ੍ਹੇ ਪੁਲਸ ਅੜਿੱਕੇ

ਦੱਸਿਆ ਜਾ ਰਿਹਾ ਹੈ ਕਿ ਇਹ ਸੈਕਸ ਰੈਕੇਟ ਬਹੁਤ ਹੀ ਹਾਈ ਪ੍ਰੋਫਾਈਲ ਤਰੀਕੇ ਨਾਲ ਚਲਾਇਆ ਜਾਂਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੰਬੋਲੀ ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਿੰਨ ਮੁਲਜ਼ਮ ਔਰਤਾਂ ਵਿੱਚੋਂ ਦੋ ਮੁਲਜ਼ਮ ਔਰਤਾਂ ਬਜ਼ੁਰਗ ਹਨ, ਜਿਨ੍ਹਾਂ ਦੀ ਉਮਰ 65 ਸਾਲ ਹੈ। ਉਹ ਬਾਲੀਵੁੱਡ ਦੀਆਂ ਵੱਡੀਆਂ ਪਾਰਟੀਆਂ 'ਚ ਸ਼ਿਰਕਤ ਕਰਦੀਆਂ ਸਨ। ਪਾਰਟੀ ਦੌਰਾਨ ਇਹ ਔਰਤਾਂ ਉਨ੍ਹਾਂ ਮਾਡਲਾਂ ਅਤੇ ਟੀਵੀ ਅਦਾਕਾਰਾਂ ਕੋਲ ਪਹੁੰਚਦੀਆਂ ਹਨ ਜਿਨ੍ਹਾਂ ਨੂੰ ਪੈਸੇ ਦੀ ਲੋੜ ਹੁੰਦੀ ਹੈ।


author

Mandeep Singh

Content Editor

Related News