ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਥਾਰ ''ਚ ਸਵਾਰ 5 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
Saturday, Sep 27, 2025 - 08:56 AM (IST)

ਹਰਿਆਣਾ : ਗੁਰੂਗ੍ਰਾਮ ਵਿੱਚ ਐਤਵਾਰ ਸਵੇਰੇ ਤੇਜ਼ ਰਫ਼ਤਾਰ ਥਾਰ ਗੱਡੀ ਨੇ ਕਹਿਰ ਬਰਸਾ ਦਿੱਤਾ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਥਾਰ ਗੱਡੀ ਬੇਕਾਬੂ ਹੋਣ ਤੋਂ ਬਾਅਦ ਨੈਸ਼ਨਲ ਹਾਈਵੇਅ 48 ਦੇ ਐਗਜ਼ਿਟ 9 'ਤੇ ਅਚਾਨਕ ਇੱਕ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇੱਕ ਗੰਭੀਰ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਮੁੱਢਲੀ ਜਾਂਚ ਮੁਤਾਬਕ ਥਾਰ ਗੱਡੀ ਵਿਚ ਸਵਾਰ ਨੌਜਵਾਨ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਥਾਰ (ਕਾਰ) ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ। ਇਸ ਹਾਦਸੇ ਵਿਚ ਥਾਰ ਦੇ ਪਰਖੱਚੇ ਉੱਡ ਗਏ। ਪੁਲਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਦੀ ਸੂਚਨਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।